Ang 900
1 ਰਾਮਕਲੀ ਮਹਲਾ ੫ ॥
2 ਈੰਧਨ ਤੇ ਬੈਸੰਤਰੁ ਭਾਗੈ ॥
3 ਮਾਟੀ ਕਉ ਜਲੁ ਦਹ ਦਿਸ ਤਿਆਗੈ ॥
4 ਊਪਰਿ ਚਰਨ ਤਲੈ ਆਕਾਸੁ ॥
5 ਘਟ ਮਹਿ ਸਿੰਧੁ ਕੀਓ ਪਰਗਾਸੁ ॥੧॥
6 ਐਸਾ ਸੰਮ੍ਰਥੁ ਹਰਿ ਜੀਉ ਆਪਿ ॥
7 ਨਿਮਖ ਨ ਬਿਸਰੈ ਜੀਅ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥੧॥ ਰਹਾਉ ॥
8 ਪ੍ਰਥਮੇ ਮਾਖਨੁ ਪਾਛੈ ਦੂਧੁ ॥
9 ਮੈਲੂ ਕੀਨੋ ਸਾਬੁਨੁ ਸੂਧੁ ॥
10 ਭੈ ਤੇ ਨਿਰਭਉ ਡਰਤਾ ਫਿਰੈ ॥
11 ਹੋਂਦੀ ਕਉ ਅਣਹੋਂਦੀ ਹਿਰੈ ॥੨॥
12 ਦੇਹੀ ਗੁਪਤ ਬਿਦੇਹੀ ਦੀਸੈ ॥
13 ਸਗਲੇ ਸਾਜਿ ਕਰਤ ਜਗਦੀਸੈ ॥
14 ਠਗਣਹਾਰ ਅਣਠਗਦਾ ਠਾਗੈ ॥
15 ਬਿਨੁ ਵਖਰ ਫਿਰਿ ਫਿਰਿ ਉਠਿ ਲਾਗੈ ॥੩॥
16 ਸੰਤ ਸਭਾ ਮਿਲਿ ਕਰਹੁ ਬਖਿਆਣ ॥
17 ਸਿੰਮ੍ਰਿਤਿ ਸਾਸਤ ਬੇਦ ਪੁਰਾਣ ॥
18 ਬ੍ਰਹਮ ਬੀਚਾਰੁ ਬੀਚਾਰੇ ਕੋਇ ॥
19 ਨਾਨਕ ਤਾ ਕੀ ਪਰਮ ਗਤਿ ਹੋਇ ॥੪॥੪੩॥੫੪॥
20 ਰਾਮਕਲੀ ਮਹਲਾ ੫ ॥
21 ਜੋ ਤਿਸੁ ਭਾਵੈ ਸੋ ਥੀਆ ॥
22 ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥
23 ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥
24 ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥
25 ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥
26 ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥
27 ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥
28 ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥
29 ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥
30 ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥
31 ਰਾਮਕਲੀ ਮਹਲਾ ੫ ॥
32 ਐਸਾ ਪੂਰਾ ਗੁਰਦੇਉ ਸਹਾਈ ॥
33 ਜਾ ਕਾ ਸਿਮਰਨੁ ਬਿਰਥਾ ਨ ਜਾਈ ॥੧॥ ਰਹਾਉ ॥
34 ਦਰਸਨੁ ਪੇਖਤ ਹੋਇ ਨਿਹਾਲੁ ॥
35 ਜਾ ਕੀ ਧੂਰਿ ਕਾਟੈ ਜਮ ਜਾਲੁ ॥
36 ਚਰਨ ਕਮਲ ਬਸੇ ਮੇਰੇ ਮਨ ਕੇ ॥
37 ਕਾਰਜ ਸਵਾਰੇ ਸਗਲੇ ਤਨ ਕੇ ॥੧॥
38 ਜਾ ਕੈ ਮਸਤਕਿ ਰਾਖੈ ਹਾਥੁ ॥
39 ਪ੍ਰਭੁ ਮੇਰੋ ਅਨਾਥ ਕੋ ਨਾਥੁ ॥
40 ਪਤਿਤ ਉਧਾਰਣੁ ਕ੍ਰਿਪਾ ਨਿਧਾਨੁ ॥
41 ਸਦਾ ਸਦਾ ਜਾਈਐ ਕੁਰਬਾਨੁ ॥੨॥
42 ਨਿਰਮਲ ਮੰਤੁ ਦੇਇ ਜਿਸੁ ਦਾਨੁ ॥
43 ਤਜਹਿ ਬਿਕਾਰ ਬਿਨਸੈ ਅਭਿਮਾਨੁ ॥
44 ਏਕੁ ਧਿਆਈਐ ਸਾਧ ਕੈ ਸੰਗਿ ॥
45 ਪਾਪ ਬਿਨਾਸੇ ਨਾਮ ਕੈ ਰੰਗਿ ॥੩॥
46 ਗੁਰ ਪਰਮੇਸੁਰ ਸਗਲ ਨਿਵਾਸ ॥
47 ਘਟਿ ਘਟਿ ਰਵਿ ਰਹਿਆ ਗੁਣਤਾਸ ॥
48 ਦਰਸੁ ਦੇਹਿ ਧਾਰਉ ਪ੍ਰਭ ਆਸ ॥
49 ਨਿਤ ਨਾਨਕੁ ਚਿਤਵੈ ਸਚੁ ਅਰਦਾਸਿ ॥੪॥੪੫॥੫੬॥