Ang 934
1 ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥
2 ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥
3 ਗੁਰ ਪਰਸਾਦੀ ਤਿਸੁ ਸੰਮੑਲਾ ਤਾ ਤਨਿ ਦੂਖੁ ਨ ਹੋਇ ॥੩੧॥
4 ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥
5 ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥
6 ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥
7 ਵਿਣੁ ਨਾਵੈ ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥
8 ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥
9 ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥
10 ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥
11 ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥੩੨॥
12 ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥
13 ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ॥
14 ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥
15 ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥
16 ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥
17 ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥
18 ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥
19 ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥੩੩॥
20 ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥
21 ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥
22 ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥
23 ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥
24 ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥
25 ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥
26 ਥਾਨ ਥਨੰਤਰਿ ਰਵਿ ਰਹਿਆ ਗੁਰਸਬਦੀ ਵੀਚਾਰਿ ॥
27 ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥੩੪॥
28 ਦਇਆ ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥
29 ਦਇਆ ਕਰਹਿ ਪ੍ਰਭ ਮੇਲਿ ਲੈਹਿ ਖਿਨ ਮਹਿ ਢਾਹਿ ਉਸਾਰਿ ॥
30 ਦਾਨਾ ਤੂ ਬੀਨਾ ਤੁਹੀ ਦਾਨਾ ਕੈ ਸਿਰਿ ਦਾਨੁ ॥
31 ਦਾਲਦ ਭੰਜਨ ਦੁਖ ਦਲਣ ਗੁਰਮੁਖਿ ਗਿਆਨੁ ਧਿਆਨੁ ॥੩੫॥
32 ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥
33 ਧਨੁ ਵਿਰਲੀ ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥
34 ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥
35 ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥
36 ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥
37 ਦੁਰਜਨ ਤੇ ਸਾਜਨ ਭਏ ਭੇਟੇ ਗੁਰ ਗੋਵਿੰਦ ॥
38 ਬਨੁ ਬਨੁ ਫਿਰਤੀ ਢੂਢਤੀ ਬਸਤੁ ਰਹੀ ਘਰਿ ਬਾਰਿ ॥
39 ਸਤਿਗੁਰਿ ਮੇਲੀ ਮਿਲਿ ਰਹੀ ਜਨਮ ਮਰਣ ਦੁਖੁ ਨਿਵਾਰਿ ॥੩੬॥
40 ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥
41 ਨਾ ਤਿਸੁ ਏਹੁ ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥