Ang 940
1 ਕਿਤੁ ਬਿਧਿ ਆਸਾ ਮਨਸਾ ਖਾਈ ॥
2 ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥
3 ਬਿਨੁ ਦੰਤਾ ਕਿਉ ਖਾਈਐ ਸਾਰੁ ॥
4 ਨਾਨਕ ਸਾਚਾ ਕਰਹੁ ਬੀਚਾਰੁ ॥੧੯॥
5 ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥
6 ਅਨਹਤਿ ਰਾਤੇ ਇਹੁ ਮਨੁ ਲਾਇਆ ॥
7 ਮਨਸਾ ਆਸਾ ਸਬਦਿ ਜਲਾਈ ॥
8 ਗੁਰਮੁਖਿ ਜੋਤਿ ਨਿਰੰਤਰਿ ਪਾਈ ॥
9 ਤ੍ਰੈ ਗੁਣ ਮੇਟੇ ਖਾਈਐ ਸਾਰੁ ॥
10 ਨਾਨਕ ਤਾਰੇ ਤਾਰਣਹਾਰੁ ॥੨੦॥
11 ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥
12 ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥
13 ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥
14 ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥
15 ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥
16 ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥
17 ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥
18 ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥
19 ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥
20 ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥
21 ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥
22 ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥
23 ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥
24 ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥
25 ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥
26 ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥
27 ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥
28 ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥
29 ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥
30 ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥
31 ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥
32 ਸੋ ਜੋਗੀ ਗੁਰਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ ॥
33 ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥
34 ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥੨੪॥
35 ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥
36 ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ ॥
37 ਆਵਾ ਗਉਣੁ ਮਿਟੈ ਗੁਰਸਬਦੀ ਆਪੇ ਪਰਖੈ ਬਖਸਿ ਲਇਆ ॥
38 ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥