Ang 95
1 ਮਾਝ ਮਹਲਾ ੪ ॥
2 ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥
3 ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥
4 ਮਿਲਿ ਸਤਸੰਗਤਿ ਹਰਿ ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥੧॥
5 ਆਉ ਸਖੀ ਹਰਿ ਮੇਲੁ ਕਰੇਹਾ ॥
6 ਮੇਰੇ ਪ੍ਰੀਤਮ ਕਾ ਮੈ ਦੇਇ ਸਨੇਹਾ ॥
7 ਮੇਰਾ ਮਿਤ੍ਰੁ ਸਖਾ ਸੋ ਪ੍ਰੀਤਮੁ ਭਾਈ ਮੈ ਦਸੇ ਹਰਿ ਨਰਹਰੀਐ ਜੀਉ ॥੨॥
8 ਮੇਰੀ ਬੇਦਨ ਹਰਿ ਗੁਰੁ ਪੂਰਾ ਜਾਣੈ ॥
9 ਹਉ ਰਹਿ ਨ ਸਕਾ ਬਿਨੁ ਨਾਮ ਵਖਾਣੇ ॥
10 ਮੈ ਅਉਖਧੁ ਮੰਤ੍ਰੁ ਦੀਜੈ ਗੁਰ ਪੂਰੇ ਮੈ ਹਰਿ ਹਰਿ ਨਾਮਿ ਉਧਰੀਐ ਜੀਉ ॥੩॥
11 ਹਮ ਚਾਤ੍ਰਿਕ ਦੀਨ ਸਤਿਗੁਰ ਸਰਣਾਈ ॥
12 ਹਰਿ ਹਰਿ ਨਾਮੁ ਬੂੰਦ ਮੁਖਿ ਪਾਈ ॥
13 ਹਰਿ ਜਲਨਿਧਿ ਹਮ ਜਲ ਕੇ ਮੀਨੇ ਜਨ ਨਾਨਕ ਜਲ ਬਿਨੁ ਮਰੀਐ ਜੀਉ ॥੪॥੩॥
14 ਮਾਝ ਮਹਲਾ ੪ ॥
15 ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥
16 ਮੇਰਾ ਹਰਿ ਪ੍ਰਭੁ ਦਸਹੁ ਮੈ ਭੁਖ ਲਗਾਈ ॥
17 ਮੇਰੀ ਸਰਧਾ ਪੂਰਿ ਜਗਜੀਵਨ ਦਾਤੇ ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥੧॥
18 ਮਿਲਿ ਸਤਸੰਗਿ ਬੋਲੀ ਹਰਿ ਬਾਣੀ ॥
19 ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥
20 ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥੨॥
21 ਵਡਭਾਗੀ ਹਰਿ ਸੰਗਤਿ ਪਾਵਹਿ ॥
22 ਭਾਗਹੀਨ ਭ੍ਰਮਿ ਚੋਟਾ ਖਾਵਹਿ ॥
23 ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥
24 ਮੈ ਆਇ ਮਿਲਹੁ ਜਗਜੀਵਨ ਪਿਆਰੇ ॥
25 ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥
26 ਗੁਰਮਤਿ ਨਾਮੁ ਮੀਠਾ ਮਨਿ ਭਾਇਆ ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥੪॥੪॥
27 ਮਾਝ ਮਹਲਾ ੪ ॥
28 ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥
29 ਮਨੁ ਹਰਿ ਰੰਗਿ ਰਾਤਾ ਹਰਿ ਰਸੁ ਪੀਆਇਆ ॥
30 ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥੧॥
31 ਆਵਹੁ ਸੰਤ ਮੈ ਗਲਿ ਮੇਲਾਈਐ ॥
32 ਮੇਰੇ ਪ੍ਰੀਤਮ ਕੀ ਮੈ ਕਥਾ ਸੁਣਾਈਐ ॥
33 ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥੨॥
34 ਵਡਭਾਗੀ ਹਰਿ ਸੰਤੁ ਮਿਲਾਇਆ ॥
35 ਗੁਰਿ ਪੂਰੈ ਹਰਿ ਰਸੁ ਮੁਖਿ ਪਾਇਆ ॥
36 ਭਾਗਹੀਨ ਸਤਿਗੁਰੁ ਨਹੀ ਪਾਇਆ ਮਨਮੁਖੁ ਗਰਭ ਜੂਨੀ ਨਿਤਿ ਪਉਦਾ ਜੀਉ ॥੩॥
37 ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥
38 ਮਲੁ ਹਉਮੈ ਬਿਖਿਆ ਸਭ ਨਿਵਾਰੀ ॥
39 ਨਾਨਕ ਹਟ ਪਟਣ ਵਿਚਿ ਕਾਂਇਆ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥੪॥੫॥
40 ਮਾਝ ਮਹਲਾ ੪ ॥
41 ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥
42 ਮਿਲਿ ਸੰਗਤਿ ਮਨਿ ਨਾਮੁ ਵਸਾਈ ॥
43 ਹਰਿ ਪ੍ਰਭ ਅਗਮ ਅਗੋਚਰ ਸੁਆਮੀ ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ ॥੧॥