Ang 954
1 ਸੀਤਾ ਲਖਮਣੁ ਵਿਛੁੜਿ ਗਇਆ ॥
2 ਰੋਵੈ ਦਹਸਿਰੁ ਲੰਕ ਗਵਾਇ ॥
3 ਜਿਨਿ ਸੀਤਾ ਆਦੀ ਡਉਰੂ ਵਾਇ ॥
4 ਰੋਵਹਿ ਪਾਂਡਵ ਭਏ ਮਜੂਰ ॥
5 ਜਿਨ ਕੈ ਸੁਆਮੀ ਰਹਤ ਹਦੂਰਿ ॥
6 ਰੋਵੈ ਜਨਮੇਜਾ ਖੁਇ ਗਇਆ ॥
7 ਏਕੀ ਕਾਰਣਿ ਪਾਪੀ ਭਇਆ ॥
8 ਰੋਵਹਿ ਸੇਖ ਮਸਾਇਕ ਪੀਰ ॥
9 ਅੰਤਿ ਕਾਲਿ ਮਤੁ ਲਾਗੈ ਭੀੜ ॥
10 ਰੋਵਹਿ ਰਾਜੇ ਕੰਨ ਪੜਾਇ ॥
11 ਘਰਿ ਘਰਿ ਮਾਗਹਿ ਭੀਖਿਆ ਜਾਇ ॥
12 ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥
13 ਪੰਡਿਤ ਰੋਵਹਿ ਗਿਆਨੁ ਗਵਾਇ ॥
14 ਬਾਲੀ ਰੋਵੈ ਨਾਹਿ ਭਤਾਰੁ ॥
15 ਨਾਨਕ ਦੁਖੀਆ ਸਭੁ ਸੰਸਾਰੁ ॥
16 ਮੰਨੇ ਨਾਉ ਸੋਈ ਜਿਣਿ ਜਾਇ ॥
17 ਅਉਰੀ ਕਰਮ ਨ ਲੇਖੈ ਲਾਇ ॥੧॥
18 ਮਃ ੨ ॥
19 ਜਪੁ ਤਪੁ ਸਭੁ ਕਿਛੁ ਮੰਨਿਐ ਅਵਰਿ ਕਾਰਾ ਸਭਿ ਬਾਦਿ ॥
20 ਨਾਨਕ ਮੰਨਿਆ ਮੰਨੀਐ ਬੁਝੀਐ ਗੁਰ ਪਰਸਾਦਿ ॥੨॥
21 ਪਉੜੀ ॥
22 ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥
23 ਸਭ ਮਹਿ ਗੁਪਤੁ ਵਰਤਦਾ ਗੁਰਮੁਖਿ ਪ੍ਰਗਟਾਇਆ ॥
24 ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥
25 ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥
26 ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥੧੪॥
27 ਸਲੋਕ ਮਃ ੨ ॥
28 ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥
29 ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥੧॥
30 ਮਃ ੨ ॥
31 ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥
32 ਵਖਰ ਤੈ ਵਣਜਾਰਿਆ ਦੁਹਾ ਰਹੀ ਸਮਾਇ ॥
33 ਜਿਨ ਗੁਣੁ ਪਲੈ ਨਾਨਕਾ ਮਾਣਕ ਵਣਜਹਿ ਸੇਇ ॥
34 ਰਤਨਾ ਸਾਰ ਨ ਜਾਣਨੀ ਅੰਧੇ ਵਤਹਿ ਲੋਇ ॥੨॥
35 ਪਉੜੀ ॥
36 ਨਉ ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥
37 ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥
38 ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥
39 ਤਿਤੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ ॥
40 ਸਭ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ ॥੧੫॥
41 ਸਲੋਕ ਮਃ ੨ ॥
42 ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥
43 ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥
44 ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥
45 ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥
46 ਮਃ ੨ ॥
47 ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥
48 ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥
49 ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥
50 ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥
51 ਮਃ ੨ ॥
52 ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥
53 ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥