Ang 957
1 ਰਾਮਕਲੀ ਕੀ ਵਾਰ ਮਹਲਾ ੫ ॥
2 ੴ ਸਤਿਗੁਰ ਪ੍ਰਸਾਦਿ ॥
3 ਸਲੋਕ ਮਃ ੫ ॥
4 ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥
5 ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥
6 ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥
7 ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥
8 ਮਃ ੫ ॥
9 ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ ॥
10 ਗੁਰਿ ਪੂਰੈ ਦੇਖਾਲਿਆ ਵਿਣੁ ਨਾਵੈ ਸਭ ਬਾਦਿ ॥
11 ਸਾਕਤ ਦੁਰਜਨ ਭਰਮਿਆ ਜੋ ਲਗੇ ਦੂਜੈ ਸਾਦਿ ॥
12 ਜਨ ਨਾਨਕਿ ਹਰਿ ਪ੍ਰਭੁ ਬੁਝਿਆ ਗੁਰ ਸਤਿਗੁਰ ਕੈ ਪਰਸਾਦਿ ॥੨॥
13 ਪਉੜੀ ॥
14 ਥਟਣਹਾਰੈ ਥਾਟੁ ਆਪੇ ਹੀ ਥਟਿਆ ॥
15 ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥
16 ਆਪੇ ਕਰਿ ਪਾਸਾਰੁ ਆਪੇ ਰੰਗ ਰਟਿਆ ॥
17 ਕੁਦਰਤਿ ਕੀਮ ਨ ਪਾਇ ਅਲਖ ਬ੍ਰਹਮਟਿਆ ॥
18 ਅਗਮ ਅਥਾਹ ਬੇਅੰਤ ਪਰੈ ਪਰਟਿਆ ॥
19 ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥
20 ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥
21 ਸਚਾ ਸਾਹਿਬੁ ਆਪਿ ਗੁਰਮੁਖਿ ਪਰਗਟਿਆ ॥੧॥
22 ਸਲੋਕੁ ਮਃ ੫ ॥
23 ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥
24 ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥
25 ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥
26 ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥
27 ਮਃ ੫ ॥
28 ਮੇਰੈ ਅੰਤਰਿ ਲੋਚਾ ਮਿਲਣ ਕੀ ਕਿਉ ਪਾਵਾ ਪ੍ਰਭ ਤੋਹਿ ॥
29 ਕੋਈ ਐਸਾ ਸਜਣੁ ਲੋੜਿ ਲਹੁ ਜੋ ਮੇਲੇ ਪ੍ਰੀਤਮੁ ਮੋਹਿ ॥
30 ਗੁਰਿ ਪੂਰੈ ਮੇਲਾਇਆ ਜਤ ਦੇਖਾ ਤਤ ਸੋਇ ॥
31 ਜਨ ਨਾਨਕ ਸੋ ਪ੍ਰਭੁ ਸੇਵਿਆ ਤਿਸੁ ਜੇਵਡੁ ਅਵਰੁ ਨ ਕੋਇ ॥੨॥
32 ਪਉੜੀ ॥
33 ਦੇਵਣਹਾਰੁ ਦਾਤਾਰੁ ਕਿਤੁ ਮੁਖਿ ਸਾਲਾਹੀਐ ॥
34 ਜਿਸੁ ਰਖੈ ਕਿਰਪਾ ਧਾਰਿ ਰਿਜਕੁ ਸਮਾਹੀਐ ॥
35 ਕੋਇ ਨ ਕਿਸ ਹੀ ਵਸਿ ਸਭਨਾ ਇਕ ਧਰ ॥
36 ਪਾਲੇ ਬਾਲਕ ਵਾਗਿ ਦੇ ਕੈ ਆਪਿ ਕਰ ॥
37 ਕਰਦਾ ਅਨਦ ਬਿਨੋਦ ਕਿਛੂ ਨ ਜਾਣੀਐ ॥
38 ਸਰਬ ਧਾਰ ਸਮਰਥ ਹਉ ਤਿਸੁ ਕੁਰਬਾਣੀਐ ॥
39 ਗਾਈਐ ਰਾਤਿ ਦਿਨੰਤੁ ਗਾਵਣ ਜੋਗਿਆ ॥
40 ਜੋ ਗੁਰ ਕੀ ਪੈਰੀ ਪਾਹਿ ਤਿਨੀ ਹਰਿ ਰਸੁ ਭੋਗਿਆ ॥੨॥
41 ਸਲੋਕ ਮਃ ੫ ॥
42 ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥
43 ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥
44 ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥
45 ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥