Ang 973
1 ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥
2 ਬੈਰਾਗੀ ਰਾਮਹਿ ਗਾਵਉਗੋ ॥
3 ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥
4 ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥
5 ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥
6 ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥
7 ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨੑਾਉਗੋ ॥੩॥
8 ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥
9 ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥
10 ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥
11 ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥
12 ਰਾਮ ਕੋਇ ਨ ਕਿਸ ਹੀ ਕੇਰਾ ॥
13 ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥
14 ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥
15 ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥
16 ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥
17 ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥
18 ਰਾਮਕਲੀ ਘਰੁ ੨ ॥
19 ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥
20 ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥
21 ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥
22 ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥
23 ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨੑਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥
24 ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥੨॥
25 ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥
26 ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥
27 ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨੑਿ ਲੀਜੈ ॥
28 ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥
29 ਰਾਮਕਲੀ ਬਾਣੀ ਰਵਿਦਾਸ ਜੀ ਕੀ ॥
30 ੴ ਸਤਿਗੁਰ ਪ੍ਰਸਾਦਿ ॥
31 ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥
32 ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥੧॥