Ang 974
1 ਦੇਵ ਸੰਸੈ ਗਾਂਠਿ ਨ ਛੂਟੈ ॥
2 ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ ਲੂਟੇ ॥੧॥ ਰਹਾਉ ॥
3 ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ ॥
4 ਗਿਆਨੀ ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨ ਨਾਸੀ ॥੨॥
5 ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥
6 ਮੋਹਿ ਅਧਾਰੁ ਨਾਮੁ ਨਾਰਾਇਨ ਜੀਵਨ ਪ੍ਰਾਨ ਧਨ ਮੋਰੇ ॥੩॥੧॥
7 ਰਾਮਕਲੀ ਬਾਣੀ ਬੇਣੀ ਜੀਉ ਕੀ ॥
8 ੴ ਸਤਿਗੁਰ ਪ੍ਰਸਾਦਿ ॥
9 ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥
10 ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ ॥੧॥
11 ਸੰਤਹੁ ਤਹਾ ਨਿਰੰਜਨ ਰਾਮੁ ਹੈ ॥
12 ਗੁਰ ਗਮਿ ਚੀਨੈ ਬਿਰਲਾ ਕੋਇ ॥
13 ਤਹਾਂ ਨਿਰੰਜਨੁ ਰਮਈਆ ਹੋਇ ॥੧॥ ਰਹਾਉ ॥
14 ਦੇਵ ਸਥਾਨੈ ਕਿਆ ਨੀਸਾਣੀ ॥
15 ਤਹ ਬਾਜੇ ਸਬਦ ਅਨਾਹਦ ਬਾਣੀ ॥
16 ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥
17 ਸਾਖੀ ਜਾਗੀ ਗੁਰਮੁਖਿ ਜਾਣੀ ॥੨॥
18 ਉਪਜੈ ਗਿਆਨੁ ਦੁਰਮਤਿ ਛੀਜੈ ॥
19 ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥
20 ਏਸੁ ਕਲਾ ਜੋ ਜਾਣੈ ਭੇਉ ॥
21 ਭੇਟੈ ਤਾਸੁ ਪਰਮ ਗੁਰਦੇਉ ॥੩॥
22 ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥
23 ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥੪॥
24 ਜਾਗਤੁ ਰਹੈ ਸੁ ਕਬਹੁ ਨ ਸੋਵੈ ॥
25 ਤੀਨਿ ਤਿਲੋਕ ਸਮਾਧਿ ਪਲੋਵੈ ॥
26 ਬੀਜ ਮੰਤ੍ਰੁ ਲੈ ਹਿਰਦੈ ਰਹੈ ॥
27 ਮਨੂਆ ਉਲਟਿ ਸੁੰਨ ਮਹਿ ਗਹੈ ॥੫॥
28 ਜਾਗਤੁ ਰਹੈ ਨ ਅਲੀਆ ਭਾਖੈ ॥
29 ਪਾਚਉ ਇੰਦ੍ਰੀ ਬਸਿ ਕਰਿ ਰਾਖੈ ॥
30 ਗੁਰ ਕੀ ਸਾਖੀ ਰਾਖੈ ਚੀਤਿ ॥
31 ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥
32 ਕਰ ਪਲਵ ਸਾਖਾ ਬੀਚਾਰੇ ॥
33 ਅਪਨਾ ਜਨਮੁ ਨ ਜੂਐ ਹਾਰੇ ॥
34 ਅਸੁਰ ਨਦੀ ਕਾ ਬੰਧੈ ਮੂਲੁ ॥
35 ਪਛਿਮ ਫੇਰਿ ਚੜਾਵੈ ਸੂਰੁ ॥
36 ਅਜਰੁ ਜਰੈ ਸੁ ਨਿਝਰੁ ਝਰੈ ॥
37 ਜਗੰਨਾਥ ਸਿਉ ਗੋਸਟਿ ਕਰੈ ॥੭॥
38 ਚਉਮੁਖ ਦੀਵਾ ਜੋਤਿ ਦੁਆਰ ॥
39 ਪਲੂ ਅਨਤ ਮੂਲੁ ਬਿਚਕਾਰਿ ॥
40 ਸਰਬ ਕਲਾ ਲੇ ਆਪੇ ਰਹੈ ॥
41 ਮਨੁ ਮਾਣਕੁ ਰਤਨਾ ਮਹਿ ਗੁਹੈ ॥੮॥
42 ਮਸਤਕਿ ਪਦਮੁ ਦੁਆਲੈ ਮਣੀ ॥
43 ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥
44 ਪੰਚ ਸਬਦ ਨਿਰਮਾਇਲ ਬਾਜੇ ॥
45 ਢੁਲਕੇ ਚਵਰ ਸੰਖ ਘਨ ਗਾਜੇ ॥
46 ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥
47 ਬੇਣੀ ਜਾਚੈ ਤੇਰਾ ਨਾਮੁ ॥੯॥੧॥