Ang 993
1 ਰਾਗੁ ਮਾਰੂ ਮਹਲਾ ੧ ਘਰੁ ੫ ॥
2 ੴ ਸਤਿਗੁਰ ਪ੍ਰਸਾਦਿ ॥
3 ਅਹਿਨਿਸਿ ਜਾਗੈ ਨੀਦ ਨ ਸੋਵੈ ॥
4 ਸੋ ਜਾਣੈ ਜਿਸੁ ਵੇਦਨ ਹੋਵੈ ॥
5 ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥
6 ਜਿਸ ਨੋ ਸਾਚਾ ਸਿਫਤੀ ਲਾਏ ॥
7 ਗੁਰਮੁਖਿ ਵਿਰਲੇ ਕਿਸੈ ਬੁਝਾਏ ॥
8 ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥
9 ਪਿਰ ਸੇਤੀ ਧਨ ਪ੍ਰੇਮੁ ਰਚਾਏ ॥
10 ਗੁਰ ਕੈ ਸਬਦਿ ਤਥਾ ਚਿਤੁ ਲਾਏ ॥
11 ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥
12 ਸਹਸਾ ਤੋੜੇ ਭਰਮੁ ਚੁਕਾਏ ॥
13 ਸਹਜੇ ਸਿਫਤੀ ਧਣਖੁ ਚੜਾਏ ॥
14 ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥
15 ਹਉਮੈ ਜਲਿਆ ਮਨਹੁ ਵਿਸਾਰੇ ॥
16 ਜਮ ਪੁਰਿ ਵਜਹਿ ਖੜਗ ਕਰਾਰੇ ॥
17 ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥
18 ਮਾਇਆ ਮਮਤਾ ਪਵਹਿ ਖਿਆਲੀ ॥
19 ਜਮ ਪੁਰਿ ਫਾਸਹਿਗਾ ਜਮ ਜਾਲੀ ॥
20 ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥
21 ਨਾ ਹਉ ਕਰਤਾ ਨਾ ਮੈ ਕੀਆ ॥
22 ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥
23 ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥
24 ਮਾਰੂ ਮਹਲਾ ੩ ਘਰੁ ੧ ॥
25 ੴ ਸਤਿਗੁਰ ਪ੍ਰਸਾਦਿ ॥
26 ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥
27 ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥
28 ਬਾਬਾ ਦੇਹਿ ਵਸਾ ਸਚ ਗਾਵਾ ॥
29 ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥
30 ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥
31 ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥
32 ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥
33 ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥
34 ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥
35 ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥੪॥
36 ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥
37 ਤਾਸੁ ਤਾਸੁ ਧਰਮ ਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥੫॥੧॥
38 ਮਾਰੂ ਮਹਲਾ ੩ ॥
39 ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥
40 ਸਚੁ ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥