Ang 998
1 ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥
2 ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥
3 ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥੨॥
4 ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥
5 ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ ॥
6 ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ ਸਿਮਰਤ ਮਲੁ ਲਹਿ ਜਾਵੈ ਜੀਉ ॥੩॥
7 ਮਾਇਆ ਮੋਹੁ ਬਿਖਮੁ ਹੈ ਭਾਰੀ ॥
8 ਕਿਉ ਤਰੀਐ ਦੁਤਰੁ ਸੰਸਾਰੀ ॥
9 ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥
10 ਤੂ ਸਰਬਤ੍ਰ ਤੇਰਾ ਸਭੁ ਕੋਈ ॥
11 ਜੋ ਤੂ ਕਰਹਿ ਸੋਈ ਪ੍ਰਭ ਹੋਈ ॥
12 ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥
13 ਮਾਰੂ ਮਹਲਾ ੪ ॥
14 ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥
15 ਸਭਿ ਕਿਲਵਿਖ ਕਾਟੈ ਹਰਿ ਤੇਰੇ ॥
16 ਹਰਿ ਧਨੁ ਰਾਖਹੁ ਹਰਿ ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥੧॥
17 ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥
18 ਨਿਤ ਹਰਿ ਜਪੁ ਜਾਪੈ ਜਪਿ ਹਰਿ ਸੁਖੁ ਪਾਵੈ ॥
19 ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥੧॥ ਰਹਾਉ ॥
20 ਨਿਰਭਉ ਨਿਰੰਕਾਰੁ ਸਤਿ ਨਾਮੁ ॥
21 ਜਗ ਮਹਿ ਸ੍ਰੇਸਟੁ ਊਤਮ ਕਾਮੁ ॥
22 ਦੁਸਮਨ ਦੂਤ ਜਮਕਾਲੁ ਠੇਹ ਮਾਰਉ ਹਰਿ ਸੇਵਕ ਨੇੜਿ ਨ ਜਾਈ ਜੀਉ ॥੨॥
23 ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥
24 ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ ॥
25 ਜੇ ਉਸ ਕਾ ਬੁਰਾ ਕਹੈ ਕੋਈ ਪਾਪੀ ਤਿਸੁ ਜਮਕੰਕਰੁ ਖਾਈ ਜੀਉ ॥੩॥
26 ਸਭ ਮਹਿ ਏਕੁ ਨਿਰੰਜਨ ਕਰਤਾ ॥
27 ਸਭਿ ਕਰਿ ਕਰਿ ਵੇਖੈ ਅਪਣੇ ਚਲਤਾ ॥
28 ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ ॥੪॥
29 ਹਉ ਅਨਦਿਨੁ ਨਾਮੁ ਲਈ ਕਰਤਾਰੇ ॥
30 ਜਿਨਿ ਸੇਵਕ ਭਗਤ ਸਭੇ ਨਿਸਤਾਰੇ ॥
31 ਦਸ ਅਠ ਚਾਰਿ ਵੇਦ ਸਭਿ ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥੫॥੨॥੮॥
32 ਮਾਰੂ ਮਹਲਾ ੫ ਘਰੁ ੨ ॥
33 ੴ ਸਤਿਗੁਰ ਪ੍ਰਸਾਦਿ ॥
34 ਡਰਪੈ ਧਰਤਿ ਅਕਾਸੁ ਨਖੵਤ੍ਰਾ ਸਿਰ ਊਪਰਿ ਅਮਰੁ ਕਰਾਰਾ ॥
35 ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ ॥੧॥
36 ਏਕਾ ਨਿਰਭਉ ਬਾਤ ਸੁਨੀ ॥
37 ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥
38 ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥
39 ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋਨੀ ਜੋਇਆ ॥੨॥