Ang 103
1 ਮਾਝ ਮਹਲਾ ੫ ॥
2 ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ ॥
3 ਗੁਰ ਪਰਸਾਦਿ ਕਿਨੈ ਵਿਰਲੈ ਜਾਣੀ ॥
4 ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥੧॥
5 ਸੇ ਨੇਤ੍ਰ ਪਰਵਾਣੁ ਜਿਨੀ ਦਰਸਨੁ ਪੇਖਾ ॥
6 ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ ॥
7 ਸੇ ਚਰਣ ਸੁਹਾਵੇ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ ਸੰਗਿ ਪਛਾਣਾ ਜੀਉ ॥੨॥
8 ਸੁਣਿ ਸਾਜਨ ਮੇਰੇ ਮੀਤ ਪਿਆਰੇ ॥
9 ਸਾਧਸੰਗਿ ਖਿਨ ਮਾਹਿ ਉਧਾਰੇ ॥
10 ਕਿਲਵਿਖ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥੩॥
11 ਦੁਇ ਕਰ ਜੋੜਿ ਇਕੁ ਬਿਨਉ ਕਰੀਜੈ ॥
12 ਕਰਿ ਕਿਰਪਾ ਡੁਬਦਾ ਪਥਰੁ ਲੀਜੈ ॥
13 ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥੪॥੨੨॥੨੯॥
14 ਮਾਝ ਮਹਲਾ ੫ ॥
15 ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥
16 ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ ॥
17 ਜਲਨਿ ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥
18 ਸੂਖੁ ਭਇਆ ਦੁਖੁ ਦੂਰਿ ਪਰਾਨਾ ॥
19 ਸੰਤ ਰਸਨ ਹਰਿ ਨਾਮੁ ਵਖਾਨਾ ॥
20 ਜਲ ਥਲ ਨੀਰਿ ਭਰੇ ਸਰ ਸੁਭਰ ਬਿਰਥਾ ਕੋਇ ਨ ਜਾਏ ਜੀਉ ॥੨॥
21 ਦਇਆ ਧਾਰੀ ਤਿਨਿ ਸਿਰਜਨਹਾਰੇ ॥
22 ਜੀਅ ਜੰਤ ਸਗਲੇ ਪ੍ਰਤਿਪਾਰੇ ॥
23 ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤਿ ਅਘਾਏ ਜੀਉ ॥੩॥
24 ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ ॥
25 ਕਰਣਹਾਰਿ ਖਿਨ ਭੀਤਰਿ ਕਰਿਆ ॥
26 ਗੁਰਮੁਖਿ ਨਾਨਕ ਤਿਸੈ ਅਰਾਧੇ ਮਨ ਕੀ ਆਸ ਪੁਜਾਏ ਜੀਉ ॥੪॥੨੩॥੩੦॥
27 ਮਾਝ ਮਹਲਾ ੫ ॥
28 ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥
29 ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥
30 ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥
31 ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥
32 ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥
33 ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥
34 ਜੀਅ ਜੰਤ ਸਭਿ ਤੁਧੁ ਉਪਾਏ ॥
35 ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥
36 ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥
37 ਨਾਮੁ ਧਿਆਇ ਮਹਾ ਸੁਖੁ ਪਾਇਆ ॥
38 ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥
39 ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥
40 ਮਾਝ ਮਹਲਾ ੫ ॥
41 ਜੀਅ ਪ੍ਰਾਣ ਪ੍ਰਭ ਮਨਹਿ ਅਧਾਰਾ ॥
42 ਭਗਤ ਜੀਵਹਿ ਗੁਣ ਗਾਇ ਅਪਾਰਾ ॥
43 ਗੁਣ ਨਿਧਾਨ ਅੰਮ੍ਰਿਤੁ ਹਰਿ ਨਾਮਾ ਹਰਿ ਧਿਆਇ ਧਿਆਇ ਸੁਖੁ ਪਾਇਆ ਜੀਉ ॥੧॥
44 ਮਨਸਾ ਧਾਰਿ ਜੋ ਘਰ ਤੇ ਆਵੈ ॥