Ang 1054
1 ਪੂਰੈ ਸਤਿਗੁਰਿ ਸੋਝੀ ਪਾਈ ॥
2 ਏਕੋ ਨਾਮੁ ਮੰਨਿ ਵਸਾਈ ॥
3 ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥੧੧॥
4 ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥
5 ਮਨਮੁਖ ਹੁਕਮੁ ਨ ਜਾਣਹਿ ਸਾਰਾ ॥
6 ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥੧੨॥
7 ਗੁਰ ਪਰਸਾਦੀ ਹੁਕਮੁ ਪਛਾਣੈ ॥
8 ਧਾਵਤੁ ਰਾਖੈ ਇਕਤੁ ਘਰਿ ਆਣੈ ॥
9 ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥੧੩॥
10 ਸਭ ਜਗ ਮਹਿ ਵਰਤੈ ਏਕੋ ਸੋਈ ॥
11 ਗੁਰ ਪਰਸਾਦੀ ਪਰਗਟੁ ਹੋਈ ॥
12 ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥੧੪॥
13 ਸਦਾ ਭਗਤ ਤੇਰੀ ਸਰਣਾਈ ॥
14 ਅਗਮ ਅਗੋਚਰ ਕੀਮਤਿ ਨਹੀ ਪਾਈ ॥
15 ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥੧੫॥
16 ਸਦਾ ਸਦਾ ਤੇਰੇ ਗੁਣ ਗਾਵਾ ॥
17 ਸਚੇ ਸਾਹਿਬ ਤੇਰੈ ਮਨਿ ਭਾਵਾ ॥
18 ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥
19 ਮਾਰੂ ਮਹਲਾ ੩ ॥
20 ਸਤਿਗੁਰੁ ਸੇਵਨਿ ਸੇ ਵਡਭਾਗੀ ॥
21 ਅਨਦਿਨੁ ਸਾਚਿ ਨਾਮਿ ਲਿਵ ਲਾਗੀ ॥
22 ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥੧॥
23 ਨਦਰਿ ਕਰੇ ਤਾ ਗੁਰੂ ਮਿਲਾਏ ॥
24 ਹਰਿ ਕਾ ਨਾਮੁ ਮੰਨਿ ਵਸਾਏ ॥
25 ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥੨॥
26 ਕ੍ਰਿਪਾ ਕਰੇ ਤਾ ਮੇਲਿ ਮਿਲਾਏ ॥
27 ਹਉਮੈ ਮਮਤਾ ਸਬਦਿ ਜਲਾਏ ॥
28 ਸਦਾ ਮੁਕਤੁ ਰਹੈ ਇਕ ਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥੩॥
29 ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥
30 ਬਿਨੁ ਸਬਦੈ ਕੋਇ ਨ ਪਾਵੈ ਪਾਰਾ ॥
31 ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥੪॥
32 ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥
33 ਦੂਜਾ ਭਾਉ ਆਪਿ ਵਰਤਾਇਆ ॥
34 ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥੫॥
35 ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥
36 ਗੁਰ ਕੇ ਭੈ ਕੀ ਸਾਰ ਨ ਜਾਣਹਿ ॥
37 ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥੬॥
38 ਅਫਰਿਓ ਜਮੁ ਮਾਰਿਆ ਨ ਜਾਈ ॥
39 ਗੁਰ ਕੈ ਸਬਦੇ ਨੇੜਿ ਨ ਆਈ ॥
40 ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥੭॥
41 ਹਰਿ ਜੀਉ ਕੀ ਹੈ ਸਭ ਸਿਰਕਾਰਾ ॥
42 ਏਹੁ ਜਮੁ ਕਿਆ ਕਰੇ ਵਿਚਾਰਾ ॥
43 ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥੮॥
44 ਗੁਰਮੁਖਿ ਸਾਚੈ ਕੀਆ ਅਕਾਰਾ ॥
45 ਗੁਰਮੁਖਿ ਪਸਰਿਆ ਸਭੁ ਪਾਸਾਰਾ ॥
46 ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥੯॥
47 ਗੁਰਮੁਖਿ ਜਾਤਾ ਕਰਮਿ ਬਿਧਾਤਾ ॥