Ang 1113
1 ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥
2 ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥
3 ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥
4 ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥
5 ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥
6 ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥
7 ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥
8 ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥
9 ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥
10 ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥
11 ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥
12 ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥
13 ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥
14 ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥
15 ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥
16 ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥
17 ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥
18 ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥
19 ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰਸਬਦ ਸੁਰਤਿ ਲੰਘਾਵਏ ॥
20 ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥
21 ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥
22 ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥੫॥੬॥
23 ਤੁਖਾਰੀ ਛੰਤ ਮਹਲਾ ੪ ॥
24 ੴ ਸਤਿਗੁਰ ਪ੍ਰਸਾਦਿ ॥
25 ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥
26 ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥
27 ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥
28 ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥
29 ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥
30 ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥
31 ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ ॥