Ang 1116
1 ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥
2 ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥
3 ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥
4 ਤੁਖਾਰੀ ਮਹਲਾ ੪ ॥
5 ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥
6 ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥
7 ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥
8 ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥
9 ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥
10 ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥
11 ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥
12 ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥
13 ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥
14 ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥
15 ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥
16 ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥
17 ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥
18 ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥
19 ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥
20 ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥
21 ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥
22 ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥
23 ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥
24 ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥
25 ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥
26 ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥
27 ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥
28 ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥
29 ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥
30 ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥
31 ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥
32 ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ ॥