Ang 1122
1 ਹਰਿ ਕੇ ਨਾਮ ਕੀ ਮਨ ਰੁਚੈ ॥
2 ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥
3 ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥
4 ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥
5 ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥
6 ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥
7 ਕੇਦਾਰਾ ਛੰਤ ਮਹਲਾ ੫ ॥
8 ੴ ਸਤਿਗੁਰ ਪ੍ਰਸਾਦਿ ॥
9 ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥
10 ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ ॥
11 ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥
12 ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥
13 ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥
14 ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ ॥
15 ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥
16 ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ ॥
17 ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥
18 ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥
19 ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥
20 ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥
21 ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥੨॥
22 ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥
23 ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥
24 ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥
25 ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਨ ਜਾਇ ਨਿਖੇਧਿਆ ॥
26 ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥
27 ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥
28 ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥
29 ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥
30 ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ ॥
31 ਭਗਤਿ ਵਛਲੁ ਸੁਨਿ ਅੰਚਲੋੁ ਗਹਿਆ ਘਟਿ ਘਟਿ ਪੂਰ ਸਮਾਨਿਆ ॥
32 ਸੁਖ ਸਾਗਰੋੁ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ ॥
33 ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥