Ang 113
1 ਤੂੰ ਆਪੇ ਹੀ ਘੜਿ ਭੰਨਿ ਸਵਾਰਹਿ ਨਾਨਕ ਨਾਮਿ ਸੁਹਾਵਣਿਆ ॥੮॥੫॥੬॥
2 ਮਾਝ ਮਹਲਾ ੩ ॥
3 ਸਭ ਘਟ ਆਪੇ ਭੋਗਣਹਾਰਾ ॥
4 ਅਲਖੁ ਵਰਤੈ ਅਗਮ ਅਪਾਰਾ ॥
5 ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਈਐ ਸਹਜੇ ਸਚਿ ਸਮਾਵਣਿਆ ॥੧॥
6 ਹਉ ਵਾਰੀ ਜੀਉ ਵਾਰੀ ਗੁਰਸਬਦੁ ਮੰਨਿ ਵਸਾਵਣਿਆ ॥
7 ਸਬਦੁ ਸੂਝੈ ਤਾ ਮਨ ਸਿਉ ਲੂਝੈ ਮਨਸਾ ਮਾਰਿ ਸਮਾਵਣਿਆ ॥੧॥ ਰਹਾਉ ॥
8 ਪੰਚ ਦੂਤ ਮੁਹਹਿ ਸੰਸਾਰਾ ॥
9 ਮਨਮੁਖ ਅੰਧੇ ਸੁਧਿ ਨ ਸਾਰਾ ॥
10 ਗੁਰਮੁਖਿ ਹੋਵੈ ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥੨॥
11 ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ ॥
12 ਸਹਜੇ ਪ੍ਰਭੁ ਸੇਵਹਿ ਅਨਦਿਨੁ ਮਾਤੇ ॥
13 ਮਿਲਿ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥੩॥
14 ਏਕਮ ਏਕੈ ਆਪੁ ਉਪਾਇਆ ॥
15 ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥
16 ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥੪॥
17 ਸਭੁ ਹੈ ਸਚਾ ਜੇ ਸਚੇ ਭਾਵੈ ॥
18 ਜਿਨਿ ਸਚੁ ਜਾਤਾ ਸੋ ਸਹਜਿ ਸਮਾਵੈ ॥
19 ਗੁਰਮੁਖਿ ਕਰਣੀ ਸਚੇ ਸੇਵਹਿ ਸਾਚੇ ਜਾਇ ਸਮਾਵਣਿਆ ॥੫॥
20 ਸਚੇ ਬਾਝਹੁ ਕੋ ਅਵਰੁ ਨ ਦੂਆ ॥
21 ਦੂਜੈ ਲਾਗਿ ਜਗੁ ਖਪਿ ਖਪਿ ਮੂਆ ॥
22 ਗੁਰਮੁਖਿ ਹੋਵੈ ਸੁ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥੬॥
23 ਜੀਅ ਜੰਤ ਸਭਿ ਸਰਣਿ ਤੁਮਾਰੀ ॥
24 ਆਪੇ ਧਰਿ ਦੇਖਹਿ ਕਚੀ ਪਕੀ ਸਾਰੀ ॥
25 ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥੭॥
26 ਤੂੰ ਆਪੇ ਮੇਲਹਿ ਵੇਖਹਿ ਹਦੂਰਿ ॥
27 ਸਭ ਮਹਿ ਆਪਿ ਰਹਿਆ ਭਰਪੂਰਿ ॥
28 ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥੮॥੬॥੭॥
29 ਮਾਝ ਮਹਲਾ ੩ ॥
30 ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥
31 ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥
32 ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥੧॥
33 ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥
34 ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥੧॥ ਰਹਾਉ ॥
35 ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥
36 ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥
37 ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥੨॥
38 ਏਕੋ ਵੇਖਾ ਅਵਰੁ ਨ ਬੀਆ ॥
39 ਗੁਰ ਪਰਸਾਦੀ ਅੰਮ੍ਰਿਤੁ ਪੀਆ ॥
40 ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥੩॥
41 ਰਤਨੁ ਪਦਾਰਥੁ ਪਲਰਿ ਤਿਆਗੈ ॥
42 ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥
43 ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥੪॥
44 ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥
45 ਗੁਰ ਕਾ ਸਬਦੁ ਮੰਨਿ ਵਸਾਏ ॥