Ang 1139
1 ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥੩॥
2 ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ ਨਹੀ ਪਾਇਆ ॥
3 ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥੪॥੧॥੧੪॥
4 ਭੈਰਉ ਮਹਲਾ ੫ ॥
5 ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥
6 ਦੰਡਧਾਰ ਜਟਧਾਰੈ ਪੇਖਿਓ ਵਰਤ ਨੇਮ ਤੀਰਥਾਏ ॥੧॥
7 ਸੰਤਸੰਗਿ ਪੇਖਿਓ ਮਨ ਮਾਏਂ ॥
8 ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥੧॥ ਰਹਾਉ ॥
9 ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥
10 ਤਪੀ ਤਪੀਸੁਰ ਮੁਨਿ ਮਹਿ ਪੇਖਿਓ ਨਟ ਨਾਟਿਕ ਨਿਰਤਾਏ ॥੨॥
11 ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥
12 ਸਭ ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥੩॥
13 ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ ਕੀਮਾਏ ॥
14 ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥੪॥੨॥੧੫॥
15 ਭੈਰਉ ਮਹਲਾ ੫ ॥
16 ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥
17 ਬਿਖੁ ਸੰਚੈ ਨਿਤ ਡਰਤਾ ਫਿਰੈ ॥
18 ਹੈ ਨਿਕਟੇ ਅਰੁ ਭੇਦੁ ਨ ਪਾਇਆ ॥
19 ਬਿਨੁ ਸਤਿਗੁਰ ਸਭ ਮੋਹੀ ਮਾਇਆ ॥੧॥
20 ਨੇੜੈ ਨੇੜੈ ਸਭੁ ਕੋ ਕਹੈ ॥
21 ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥੧॥ ਰਹਾਉ ॥
22 ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥
23 ਦਰਬੁ ਹਿਰੈ ਮਿਥਿਆ ਕਰਿ ਖਾਇ ॥
24 ਪਈ ਠਗਉਰੀ ਹਰਿ ਸੰਗਿ ਨ ਜਾਨਿਆ ॥
25 ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥੨॥
26 ਨਿਕਟਿ ਨ ਜਾਨੈ ਬੋਲੈ ਕੂੜੁ ॥
27 ਮਾਇਆ ਮੋਹਿ ਮੂਠਾ ਹੈ ਮੂੜੁ ॥
28 ਅੰਤਰਿ ਵਸਤੁ ਦਿਸੰਤਰਿ ਜਾਇ ॥
29 ਬਾਝੁ ਗੁਰੂ ਹੈ ਭਰਮਿ ਭੁਲਾਇ ॥੩॥
30 ਜਿਸੁ ਮਸਤਕਿ ਕਰਮੁ ਲਿਖਿਆ ਲਿਲਾਟ ॥
31 ਸਤਿਗੁਰੁ ਸੇਵੇ ਖੁਲੑੇ ਕਪਾਟ ॥
32 ਅੰਤਰਿ ਬਾਹਰਿ ਨਿਕਟੇ ਸੋਇ ॥
33 ਜਨ ਨਾਨਕ ਆਵੈ ਨ ਜਾਵੈ ਕੋਇ ॥੪॥੩॥੧੬॥
34 ਭੈਰਉ ਮਹਲਾ ੫ ॥
35 ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥
36 ਸਭ ਤੁਝ ਹੀ ਅੰਤਰਿ ਸਗਲ ਸੰਸਾਰੈ ॥
37 ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥
38 ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥੧॥
39 ਰਾਖਹੁ ਰਾਖਹੁ ਕਿਰਪਾ ਧਾਰਿ ॥
40 ਤੇਰੀ ਸਰਣਿ ਤੇਰੈ ਦਰਵਾਰਿ ॥੧॥ ਰਹਾਉ ॥
41 ਜਿਨਿ ਸੇਵਿਆ ਨਿਰਭਉ ਸੁਖਦਾਤਾ ॥
42 ਤਿਨਿ ਭਉ ਦੂਰਿ ਕੀਆ ਏਕੁ ਪਰਾਤਾ ॥
43 ਜੋ ਤੂ ਕਰਹਿ ਸੋਈ ਫੁਨਿ ਹੋਇ ॥
44 ਮਾਰੈ ਨ ਰਾਖੈ ਦੂਜਾ ਕੋਇ ॥੨॥
45 ਕਿਆ ਤੂ ਸੋਚਹਿ ਮਾਣਸ ਬਾਣਿ ॥
46 ਅੰਤਰਜਾਮੀ ਪੁਰਖੁ ਸੁਜਾਣੁ ॥
47 ਏਕ ਟੇਕ ਏਕੋ ਆਧਾਰੁ ॥
48 ਸਭ ਕਿਛੁ ਜਾਣੈ ਸਿਰਜਣਹਾਰੁ ॥੩॥
49 ਜਿਸੁ ਊਪਰਿ ਨਦਰਿ ਕਰੇ ਕਰਤਾਰੁ ॥