Ang 1153
1 ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ ॥
2 ੴ ਸਤਿਗੁਰ ਪ੍ਰਸਾਦਿ ॥
3 ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥
4 ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥
5 ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥
6 ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥
7 ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥
8 ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥੧॥੫੭॥੮॥੨੧॥੭॥੫੭॥੯੩॥
9 ਭੈਰਉ ਅਸਟਪਦੀਆ ਮਹਲਾ ੧ ਘਰੁ ੨ ॥
10 ੴ ਸਤਿਗੁਰ ਪ੍ਰਸਾਦਿ ॥
11 ਆਤਮ ਮਹਿ ਰਾਮੁ ਰਾਮ ਮਹਿ ਆਤਮੁ ਚੀਨਸਿ ਗੁਰ ਬੀਚਾਰਾ ॥
12 ਅੰਮ੍ਰਿਤ ਬਾਣੀ ਸਬਦਿ ਪਛਾਣੀ ਦੁਖ ਕਾਟੈ ਹਉ ਮਾਰਾ ॥੧॥
13 ਨਾਨਕ ਹਉਮੈ ਰੋਗ ਬੁਰੇ ॥
14 ਜਹ ਦੇਖਾਂ ਤਹ ਏਕਾ ਬੇਦਨ ਆਪੇ ਬਖਸੈ ਸਬਦਿ ਧੁਰੇ ॥੧॥ ਰਹਾਉ ॥
15 ਆਪੇ ਪਰਖੇ ਪਰਖਣਹਾਰੈ ਬਹੁਰਿ ਸੂਲਾਕੁ ਨ ਹੋਈ ॥
16 ਜਿਨ ਕਉ ਨਦਰਿ ਭਈ ਗੁਰਿ ਮੇਲੇ ਪ੍ਰਭ ਭਾਣਾ ਸਚੁ ਸੋਈ ॥੨॥
17 ਪਉਣੁ ਪਾਣੀ ਬੈਸੰਤਰੁ ਰੋਗੀ ਰੋਗੀ ਧਰਤਿ ਸਭੋਗੀ ॥
18 ਮਾਤ ਪਿਤਾ ਮਾਇਆ ਦੇਹ ਸਿ ਰੋਗੀ ਰੋਗੀ ਕੁਟੰਬ ਸੰਜੋਗੀ ॥੩॥
19 ਰੋਗੀ ਬ੍ਰਹਮਾ ਬਿਸਨੁ ਸਰੁਦ੍ਰਾ ਰੋਗੀ ਸਗਲ ਸੰਸਾਰਾ ॥
20 ਹਰਿ ਪਦੁ ਚੀਨਿ ਭਏ ਸੇ ਮੁਕਤੇ ਗੁਰ ਕਾ ਸਬਦੁ ਵੀਚਾਰਾ ॥੪॥
21 ਰੋਗੀ ਸਾਤ ਸਮੁੰਦ ਸਨਦੀਆ ਖੰਡ ਪਤਾਲ ਸਿ ਰੋਗਿ ਭਰੇ ॥
22 ਹਰਿ ਕੇ ਲੋਕ ਸਿ ਸਾਚਿ ਸੁਹੇਲੇ ਸਰਬੀ ਥਾਈ ਨਦਰਿ ਕਰੇ ॥੫॥
23 ਰੋਗੀ ਖਟ ਦਰਸਨ ਭੇਖਧਾਰੀ ਨਾਨਾ ਹਠੀ ਅਨੇਕਾ ॥
24 ਬੇਦ ਕਤੇਬ ਕਰਹਿ ਕਹ ਬਪੁਰੇ ਨਹ ਬੂਝਹਿ ਇਕ ਏਕਾ ॥੬॥
25 ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ ਨਾਹੀ ॥
26 ਨਾਮੁ ਵਿਸਾਰਿ ਚਲਹਿ ਅਨ ਮਾਰਗਿ ਅੰਤ ਕਾਲਿ ਪਛੁਤਾਹੀ ॥੭॥
27 ਤੀਰਥਿ ਭਰਮੈ ਰੋਗੁ ਨ ਛੂਟਸਿ ਪੜਿਆ ਬਾਦੁ ਬਿਬਾਦੁ ਭਇਆ ॥
28 ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ ॥੮॥
29 ਗੁਰਮੁਖਿ ਸਾਚਾ ਸਬਦਿ ਸਲਾਹੈ ਮਨਿ ਸਾਚਾ ਤਿਸੁ ਰੋਗੁ ਗਇਆ ॥
30 ਨਾਨਕ ਹਰਿ ਜਨ ਅਨਦਿਨੁ ਨਿਰਮਲ ਜਿਨ ਕਉ ਕਰਮਿ ਨੀਸਾਣੁ ਪਇਆ ॥੯॥੧॥