Sri Guru Granth Sahib Ji

Ang 1161

Cambiar traducción

1 ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥

2 ਐਸਾ ਗਿਆਨੁ ਬਿਚਾਰੁ ਮਨਾ ॥

3 ਹਰਿ ਕੀ ਨ ਸਿਮਰਹੁ ਦੁਖ ਭੰਜਨਾ ॥੧॥ ਰਹਾਉ ॥

4 ਜਬ ਲਗੁ ਸਿੰਘੁ ਰਹੈ ਬਨ ਮਾਹਿ ॥

5 ਤਬ ਲਗੁ ਬਨੁ ਫੂਲੈ ਹੀ ਨਾਹਿ ॥

6 ਜਬ ਹੀ ਸਿਆਰੁ ਸਿੰਘ ਕਉ ਖਾਇ ॥

7 ਫੂਲਿ ਰਹੀ ਸਗਲੀ ਬਨਰਾਇ ॥੨॥

8 ਜੀਤੋ ਬੂਡੈ ਹਾਰੋ ਤਿਰੈ ॥

9 ਗੁਰ ਪਰਸਾਦੀ ਪਾਰਿ ਉਤਰੈ ॥

10 ਦਾਸੁ ਕਬੀਰੁ ਕਹੈ ਸਮਝਾਇ ॥

11 ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥

12 ਸਤਰਿ ਸੈਇ ਸਲਾਰ ਹੈ ਜਾ ਕੇ ॥

13 ਸਵਾ ਲਾਖੁ ਪੈਕਾਬਰ ਤਾ ਕੇ ॥

14 ਸੇਖ ਜੁ ਕਹੀਅਹਿ ਕੋਟਿ ਅਠਾਸੀ ॥

15 ਛਪਨ ਕੋਟਿ ਜਾ ਕੇ ਖੇਲ ਖਾਸੀ ॥੧॥

16 ਮੋ ਗਰੀਬ ਕੀ ਕੋ ਗੁਜਰਾਵੈ ॥

17 ਮਜਲਸਿ ਦੂਰਿ ਮਹਲੁ ਕੋ ਪਾਵੈ ॥੧॥ ਰਹਾਉ ॥

18 ਤੇਤੀਸ ਕਰੋੜੀ ਹੈ ਖੇਲ ਖਾਨਾ ॥

19 ਚਉਰਾਸੀ ਲਖ ਫਿਰੈ ਦਿਵਾਨਾਂ ॥

20 ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥

21 ਉਨਿ ਭੀ ਭਿਸਤਿ ਘਨੇਰੀ ਪਾਈ ॥੨॥

22 ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥

23 ਛੋਡਿ ਕਤੇਬ ਕਰੈ ਸੈਤਾਨੀ ॥

24 ਦੁਨੀਆ ਦੋਸੁ ਰੋਸੁ ਹੈ ਲੋਈ ॥

25 ਅਪਨਾ ਕੀਆ ਪਾਵੈ ਸੋਈ ॥੩॥

26 ਤੁਮ ਦਾਤੇ ਹਮ ਸਦਾ ਭਿਖਾਰੀ ॥

27 ਦੇਉ ਜਬਾਬੁ ਹੋਇ ਬਜਗਾਰੀ ॥

28 ਦਾਸੁ ਕਬੀਰੁ ਤੇਰੀ ਪਨਹ ਸਮਾਨਾਂ ॥

29 ਭਿਸਤੁ ਨਜੀਕਿ ਰਾਖੁ ਰਹਮਾਨਾ ॥੪॥੭॥੧੫॥

30 ਸਭੁ ਕੋਈ ਚਲਨ ਕਹਤ ਹੈ ਊਹਾਂ ॥

31 ਨਾ ਜਾਨਉ ਬੈਕੁੰਠੁ ਹੈ ਕਹਾਂ ॥੧॥ ਰਹਾਉ ॥

32 ਆਪ ਆਪ ਕਾ ਮਰਮੁ ਨ ਜਾਨਾਂ ॥

33 ਬਾਤਨ ਹੀ ਬੈਕੁੰਠੁ ਬਖਾਨਾਂ ॥੧॥

34 ਜਬ ਲਗੁ ਮਨ ਬੈਕੁੰਠ ਕੀ ਆਸ ॥

35 ਤਬ ਲਗੁ ਨਾਹੀ ਚਰਨ ਨਿਵਾਸ ॥੨॥

36 ਖਾਈ ਕੋਟੁ ਨ ਪਰਲ ਪਗਾਰਾ ॥

37 ਨਾ ਜਾਨਉ ਬੈਕੁੰਠ ਦੁਆਰਾ ॥੩॥

38 ਕਹਿ ਕਮੀਰ ਅਬ ਕਹੀਐ ਕਾਹਿ ॥

39 ਸਾਧਸੰਗਤਿ ਬੈਕੁੰਠੈ ਆਹਿ ॥੪॥੮॥੧੬॥

40 ਕਿਉ ਲੀਜੈ ਗਢੁ ਬੰਕਾ ਭਾਈ ॥

41 ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥

42 ਪਾਂਚ ਪਚੀਸ ਮੋਹ ਮਦ ਮਤਸਰ ਆਡੀ ਪਰਬਲ ਮਾਇਆ ॥

43 ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥੧॥

44 ਕਾਮੁ ਕਿਵਾਰੀ ਦੁਖੁ ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥

45 ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਾਵਾਸੀ ਰਾਜਾ ॥੨॥

46 ਸ੍ਵਾਦ ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥

47 ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ ॥੩॥

48 ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥

49 ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ ਸਿਝਾਇਆ ॥੪॥

50 ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥

51 ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ ਪਕਰਿਓ ਗਢ ਕੋ ਰਾਜਾ ॥੫॥

Qué sigue

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versión: Shabad OS database v5.0.0-next.0. Fuente

Sri Guru Granth Sahib Ji, 1,430 Angs in Gurmukhi.

Shabad OS identifica este gurmukhi como de dominio público. Esa es la declaración de sus voluntarios, no un dictamen legal ni religioso. Ni el SGPC, ni el Akal Takht, ni otros organismos sikhs han revisado o aprobado esta app, y no procede de ninguna institución sikh. Para el culto o el paath, sigue un saroop o una fuente en la que confíe tu sangat.

Condiciones de esta fuente:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Se muestra para la lectura y el estudio a partir de las fuentes aquí indicadas. EveryApp no certifica ningún texto: para cualquier cosa importante, consulta una edición impresa o pregunta a un maestro de la tradición.

Reportar un error en el textoReportar un problema de derechos