Ang 1217
1 ਜਿਨ ਸੰਤਨ ਜਾਨਿਆ ਤੂ ਠਾਕੁਰ ਤੇ ਆਏ ਪਰਵਾਨ ॥
2 ਜਨ ਕਾ ਸੰਗੁ ਪਾਈਐ ਵਡਭਾਗੀ ਨਾਨਕ ਸੰਤਨ ਕੈ ਕੁਰਬਾਨ ॥੨॥੪੧॥੬੪॥
3 ਸਾਰਗ ਮਹਲਾ ੫ ॥
4 ਕਰਹੁ ਗਤਿ ਦਇਆਲ ਸੰਤਹੁ ਮੋਰੀ ॥
5 ਤੁਮ ਸਮਰਥ ਕਾਰਨ ਕਰਨਾ ਤੂਟੀ ਤੁਮ ਹੀ ਜੋਰੀ ॥੧॥ ਰਹਾਉ ॥
6 ਜਨਮ ਜਨਮ ਕੇ ਬਿਖਈ ਤੁਮ ਤਾਰੇ ਸੁਮਤਿ ਸੰਗਿ ਤੁਮਾਰੈ ਪਾਈ ॥
7 ਅਨਿਕ ਜੋਨਿ ਭ੍ਰਮਤੇ ਪ੍ਰਭ ਬਿਸਰਤ ਸਾਸਿ ਸਾਸਿ ਹਰਿ ਗਾਈ ॥੧॥
8 ਜੋ ਜੋ ਸੰਗਿ ਮਿਲੇ ਸਾਧੂ ਕੈ ਤੇ ਤੇ ਪਤਿਤ ਪੁਨੀਤਾ ॥
9 ਕਹੁ ਨਾਨਕ ਜਾ ਕੇ ਵਡਭਾਗਾ ਤਿਨਿ ਜਨਮੁ ਪਦਾਰਥੁ ਜੀਤਾ ॥੨॥੪੨॥੬੫॥
10 ਸਾਰਗ ਮਹਲਾ ੫ ॥
11 ਠਾਕੁਰ ਬਿਨਤੀ ਕਰਨ ਜਨੁ ਆਇਓ ॥
12 ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥੧॥ ਰਹਾਉ ॥
13 ਕ੍ਰਿਪਾ ਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥
14 ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ ਦ੍ਰਿਸਟਾਇਓ ॥੧॥
15 ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥
16 ਆਠ ਪਹਰ ਦਰਸਨੁ ਸੰਤਨ ਕਾ ਸੁਖੁ ਨਾਨਕ ਇਹੁ ਪਾਇਓ ॥੨॥੪੩॥੬੬॥
17 ਸਾਰਗ ਮਹਲਾ ੫ ॥
18 ਜਾ ਕੀ ਰਾਮ ਨਾਮ ਲਿਵ ਲਾਗੀ ॥
19 ਸਜਨੁ ਸੁਰਿਦਾ ਸੁਹੇਲਾ ਸਹਜੇ ਸੋ ਕਹੀਐ ਬਡਭਾਗੀ ॥੧॥ ਰਹਾਉ ॥
20 ਰਹਿਤ ਬਿਕਾਰ ਅਲਪ ਮਾਇਆ ਤੇ ਅਹੰਬੁਧਿ ਬਿਖੁ ਤਿਆਗੀ ॥
21 ਦਰਸ ਪਿਆਸ ਆਸ ਏਕਹਿ ਕੀ ਟੇਕ ਹੀਐਂ ਪ੍ਰਿਅ ਪਾਗੀ ॥੧॥
22 ਅਚਿੰਤ ਸੋਇ ਜਾਗਨੁ ਉਠਿ ਬੈਸਨੁ ਅਚਿੰਤ ਹਸਤ ਬੈਰਾਗੀ ॥
23 ਕਹੁ ਨਾਨਕ ਜਿਨਿ ਜਗਤੁ ਠਗਾਨਾ ਸੁ ਮਾਇਆ ਹਰਿ ਜਨ ਠਾਗੀ ॥੨॥੪੪॥੬੭॥
24 ਸਾਰਗ ਮਹਲਾ ੫ ॥
25 ਅਬ ਜਨ ਊਪਰਿ ਕੋ ਨ ਪੁਕਾਰੈ ॥
26 ਪੂਕਾਰਨ ਕਉ ਜੋ ਉਦਮੁ ਕਰਤਾ ਗੁਰੁ ਪਰਮੇਸਰੁ ਤਾ ਕਉ ਮਾਰੈ ॥੧॥ ਰਹਾਉ ॥
27 ਨਿਰਵੈਰੈ ਸੰਗਿ ਵੈਰੁ ਰਚਾਵੈ ਹਰਿ ਦਰਗਹ ਓਹੁ ਹਾਰੈ ॥
28 ਆਦਿ ਜੁਗਾਦਿ ਪ੍ਰਭ ਕੀ ਵਡਿਆਈ ਜਨ ਕੀ ਪੈਜ ਸਵਾਰੈ ॥੧॥
29 ਨਿਰਭਉ ਭਏ ਸਗਲ ਭਉ ਮਿਟਿਆ ਚਰਨ ਕਮਲ ਆਧਾਰੈ ॥
30 ਗੁਰ ਕੈ ਬਚਨਿ ਜਪਿਓ ਨਾਉ ਨਾਨਕ ਪ੍ਰਗਟ ਭਇਓ ਸੰਸਾਰੈ ॥੨॥੪੫॥੬੮॥
31 ਸਾਰਗ ਮਹਲਾ ੫ ॥
32 ਹਰਿ ਜਨ ਛੋਡਿਆ ਸਗਲਾ ਆਪੁ ॥
33 ਜਿਉ ਜਾਨਹੁ ਤਿਉ ਰਖਹੁ ਗੁਸਾਈ ਪੇਖਿ ਜੀਵਾਂ ਪਰਤਾਪੁ ॥੧॥ ਰਹਾਉ ॥
34 ਗੁਰ ਉਪਦੇਸਿ ਸਾਧ ਕੀ ਸੰਗਤਿ ਬਿਨਸਿਓ ਸਗਲ ਸੰਤਾਪੁ ॥
35 ਮਿਤ੍ਰ ਸਤ੍ਰ ਪੇਖਿ ਸਮਤੁ ਬੀਚਾਰਿਓ ਸਗਲ ਸੰਭਾਖਨ ਜਾਪੁ ॥੧॥
36 ਤਪਤਿ ਬੁਝੀ ਸੀਤਲ ਆਘਾਨੇ ਸੁਨਿ ਅਨਹਦ ਬਿਸਮ ਭਏ ਬਿਸਮਾਦ ॥
37 ਅਨਦੁ ਭਇਆ ਨਾਨਕ ਮਨਿ ਸਾਚਾ ਪੂਰਨ ਪੂਰੇ ਨਾਦ ॥੨॥੪੬॥੬੯॥