1 ਰਾਗੁ ਕਲਿਆਨ ਮਹਲਾ ੪ ॥
2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3 ਰਾਮਾ ਰਮ ਰਾਮੈ ਅੰਤੁ ਨ ਪਾਇਆ ॥
4 ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥੧॥ ਰਹਾਉ ॥
5 ਹਰਿ ਕੇ ਨਾਮ ਅਸੰਖ ਅਗਮ ਹਹਿ ਅਗਮ ਅਗਮ ਹਰਿ ਰਾਇਆ ॥
6 ਗੁਣੀ ਗਿਆਨੀ ਸੁਰਤਿ ਬਹੁ ਕੀਨੀ ਇਕੁ ਤਿਲੁ ਨਹੀ ਕੀਮਤਿ ਪਾਇਆ ॥੧॥
7 ਗੋਬਿਦ ਗੁਣ ਗੋਬਿਦ ਸਦ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥
8 ਤੂ ਅਮਿਤਿ ਅਤੋਲੁ ਅਪਰੰਪਰ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥੨॥
9 ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿ ਰਾਇਆ ॥
10 ਤੁਮੑ ਜਲ ਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤਹੂ ਪਾਇਆ ॥੩॥
11 ਜਨ ਕਉ ਕ੍ਰਿਪਾ ਕਰਹੁ ਮਧਸੂਦਨ ਹਰਿ ਦੇਵਹੁ ਨਾਮੁ ਜਪਾਇਆ ॥
12 ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ ਗੁਰਮੁਖਿ ਪਾਇਆ ॥੪॥੧॥
13 ਕਲਿਆਨੁ ਮਹਲਾ ੪ ॥
14 ਹਰਿ ਜਨੁ ਗੁਨ ਗਾਵਤ ਹਸਿਆ ॥
15 ਹਰਿ ਹਰਿ ਭਗਤਿ ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥੧॥ ਰਹਾਉ ॥
16 ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ ਹਰਿ ਹਰਿ ਹਰਿ ਬਸਿਆ ॥
17 ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥੧॥
18 ਹਰਿ ਜਨ ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥
19 ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ ਨਾਗਨਿ ਛੁਹਿ ਜਲਿਆ ॥੨॥
20 ਜਨ ਕੇ ਤੁਮੑ ਹਰਿ ਰਾਖੇ ਸੁਆਮੀ ਤੁਮੑ ਜੁਗਿ ਜੁਗਿ ਜਨ ਰਖਿਆ ॥
21 ਕਹਾ ਭਇਆ ਦੈਤਿ ਕਰੀ ਬਖੀਲੀ ਸਭ ਕਰਿ ਕਰਿ ਝਰਿ ਪਰਿਆ ॥੩॥
22 ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰਸਿਆ ॥
23 ਹਰਿ ਜਨ ਹਰਿ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥੪॥੨॥
24 ਕਲਿਆਨ ਮਹਲਾ ੪ ॥