Ang 1403
1 ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥
2 ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥
3 ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥
4 ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥
5 ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨੑ ਕੁਅਰ ਨਿਹਕਲੰਕ ਬਜੀ ਡੰਕ ਚੜ੍ਹੂ ਦਲ ਰਵਿੰਦ ਜੀਉ ॥
6 ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥
7 ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥
8 ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥
9 ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥
10 ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲੵਾਨੁ ਲਹਹਿ ਪਰਮ ਗਤਿ ਜੀਉ ॥
11 ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥
12 ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥
13 ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥
14 ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥
15 ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥
16 ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥
17 ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥
18 ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥
19 ਵਾਹੁ ਵਾਹੁ ਕਾ ਬਡਾ ਤਮਾਸਾ ॥
20 ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥
21 ਆਪੇ ਜਲੁ ਆਪੇ ਥਲੁ ਥੰਮੑਨੁ ਆਪੇ ਕੀਆ ਘਟਿ ਘਟਿ ਬਾਸਾ ॥
22 ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥
23 ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥੨॥੧੨॥
24 ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥
25 ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹੵਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥
26 ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥