Ang 148
1 ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ ॥
2 ਨਾਨਕ ਹੁਕਮਿ ਚਲਾਈਐ ਸਾਹਿਬ ਲਗੀ ਰੀਤਿ ॥੨॥
3 ਪਉੜੀ ॥
4 ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥
5 ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ ॥
6 ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥
7 ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ ॥
8 ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ ॥
9 ਮੰਨੇ ਨਾਉ ਬਿਸੰਖ ਦਰਗਹ ਪਾਵਣਾ ॥
10 ਖਾਲਕ ਕਉ ਆਦੇਸੁ ਢਾਢੀ ਗਾਵਣਾ ॥
11 ਨਾਨਕ ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥੨੧॥
12 ਸਲੋਕੁ ਮਹਲਾ ੨ ॥
13 ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥
14 ਆਪਣ ਹਥੀ ਆਪਣੈ ਦੇ ਕੂਚਾ ਆਪੇ ਲਾਇ ॥
15 ਹੁਕਮੁ ਪਇਆ ਧੁਰਿ ਖਸਮ ਕਾ ਅਤੀ ਹੂ ਧਕਾ ਖਾਇ ॥
16 ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਕਿ ਨਿਆਇ ॥
17 ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ ॥
18 ਨਾਨਕ ਏਵੈ ਜਾਣੀਐ ਸਭ ਕਿਛੁ ਤਿਸਹਿ ਰਜਾਇ ॥੧॥
19 ਮਹਲਾ ੨ ॥
20 ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥
21 ਰੋਗੁ ਦਾਰੂ ਦੋਵੈ ਬੁਝੈ ਤਾ ਵੈਦੁ ਸੁਜਾਣੁ ॥
22 ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ ॥
23 ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ ॥
24 ਲਬਿ ਨ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ ॥
25 ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ ॥
26 ਅਗੈ ਓਹੁ ਅਗੰਮੁ ਹੈ ਵਾਹੇਦੜੁ ਜਾਣੁ ॥੨॥
27 ਪਉੜੀ ॥
28 ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥
29 ਕਰਨਿ ਭਗਤਿ ਦਿਨੁ ਰਾਤਿ ਨ ਰਹਨੀ ਵਾਰੀਆ ॥
30 ਮਹਲਾ ਮੰਝਿ ਨਿਵਾਸੁ ਸਬਦਿ ਸਵਾਰੀਆ ॥
31 ਸਚੁ ਕਹਨਿ ਅਰਦਾਸਿ ਸੇ ਵੇਚਾਰੀਆ ॥
32 ਸੋਹਨਿ ਖਸਮੈ ਪਾਸਿ ਹੁਕਮਿ ਸਿਧਾਰੀਆ ॥
33 ਸਖੀ ਕਹਨਿ ਅਰਦਾਸਿ ਮਨਹੁ ਪਿਆਰੀਆ ॥
34 ਬਿਨੁ ਨਾਵੈ ਧ੍ਰਿਗੁ ਵਾਸੁ ਫਿਟੁ ਸੁ ਜੀਵਿਆ ॥
35 ਸਬਦਿ ਸਵਾਰੀਆਸੁ ਅੰਮ੍ਰਿਤੁ ਪੀਵਿਆ ॥੨੨॥
36 ਸਲੋਕੁ ਮਃ ੧ ॥
37 ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ ॥
38 ਰਾਜਾ ਰਾਜਿ ਨ ਤ੍ਰਿਪਤਿਆ ਸਾਇਰ ਭਰੇ ਕਿਸੁਕ ॥
39 ਨਾਨਕ ਸਚੇ ਨਾਮ ਕੀ ਕੇਤੀ ਪੁਛਾ ਪੁਛ ॥੧॥
40 ਮਹਲਾ ੨ ॥
41 ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ ॥
42 ਸਾਗਰੰ ਸੰਸਾਰਸਿ ਗੁਰ ਪਰਸਾਦੀ ਤਰਹਿ ਕੇ ॥
43 ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥
44 ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥
45 ਪਉੜੀ ॥
46 ਖਸਮੈ ਕੈ ਦਰਬਾਰਿ ਢਾਢੀ ਵਸਿਆ ॥
47 ਸਚਾ ਖਸਮੁ ਕਲਾਣਿ ਕਮਲੁ ਵਿਗਸਿਆ ॥
48 ਖਸਮਹੁ ਪੂਰਾ ਪਾਇ ਮਨਹੁ ਰਹਸਿਆ ॥
49 ਦੁਸਮਨ ਕਢੇ ਮਾਰਿ ਸਜਣ ਸਰਸਿਆ ॥
50 ਸਚਾ ਸਤਿਗੁਰੁ ਸੇਵਨਿ ਸਚਾ ਮਾਰਗੁ ਦਸਿਆ ॥