Ang 160
1 ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥
2 ਮਨਮੁਖ ਅਗਿਆਨੀ ਜੋਨੀ ਪਾਏ ॥੨॥
3 ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥
4 ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥
5 ਗੁਰਮਤੀ ਹਰਿ ਨਾਮਿ ਸਮਾਏ ॥੩॥
6 ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥
7 ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥
8 ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥੪॥੭॥੨੭॥
9 ਗਉੜੀ ਗੁਆਰੇਰੀ ਮਹਲਾ ੩ ॥
10 ਤੂੰ ਅਕਥੁ ਕਿਉ ਕਥਿਆ ਜਾਹਿ ॥
11 ਗੁਰਸਬਦੁ ਮਾਰਣੁ ਮਨ ਮਾਹਿ ਸਮਾਹਿ ॥
12 ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥੧॥
13 ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ ॥
14 ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥੧॥ ਰਹਾਉ ॥
15 ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥
16 ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥
17 ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥੨॥
18 ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥
19 ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥
20 ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥੩॥
21 ਆਪੇ ਦਾਤਿ ਕਰੇ ਦਾਤਾਰੁ ॥
22 ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥
23 ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੪॥੮॥੨੮॥
24 ਗਉੜੀ ਗੁਆਰੇਰੀ ਮਹਲਾ ੩ ॥
25 ਏਕਸੁ ਤੇ ਸਭਿ ਰੂਪ ਹਹਿ ਰੰਗਾ ॥
26 ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥
27 ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥੧॥
28 ਏਕੁ ਅਚਰਜੁ ਏਕੋ ਹੈ ਸੋਈ ॥
29 ਗੁਰਮੁਖਿ ਵੀਚਾਰੇ ਵਿਰਲਾ ਕੋਈ ॥੧॥ ਰਹਾਉ ॥
30 ਸਹਜਿ ਭਵੈ ਪ੍ਰਭੁ ਸਭਨੀ ਥਾਈ ॥
31 ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥
32 ਆਪੇ ਸੁਤਿਆ ਦੇਇ ਜਗਾਈ ॥੨॥
33 ਤਿਸ ਕੀ ਕੀਮਤਿ ਕਿਨੈ ਨ ਹੋਈ ॥
34 ਕਹਿ ਕਹਿ ਕਥਨੁ ਕਹੈ ਸਭੁ ਕੋਈ ॥
35 ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥੩॥
36 ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥
37 ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥
38 ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥
39 ਗਉੜੀ ਗੁਆਰੇਰੀ ਮਹਲਾ ੩ ॥
40 ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥
41 ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥
42 ਸੇ ਜਨ ਜਾਗੇ ਜਿਨ ਨਾਮ ਪਿਆਰਿ ॥੧॥
43 ਸਹਜੇ ਜਾਗੈ ਸਵੈ ਨ ਕੋਇ ॥
44 ਪੂਰੇ ਗੁਰ ਤੇ ਬੂਝੈ ਜਨੁ ਕੋਇ ॥੧॥ ਰਹਾਉ ॥
45 ਅਸੰਤੁ ਅਨਾੜੀ ਕਦੇ ਨ ਬੂਝੈ ॥
46 ਕਥਨੀ ਕਰੇ ਤੈ ਮਾਇਆ ਨਾਲਿ ਲੂਝੈ ॥
47 ਅੰਧੁ ਅਗਿਆਨੀ ਕਦੇ ਨ ਸੀਝੈ ॥੨॥
48 ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ ॥
49 ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥
50 ਆਪਿ ਤਰੈ ਸਗਲੇ ਕੁਲ ਉਧਾਰਾ ॥੩॥