Ang 166
1 ਮੇਰੇ ਰਾਮ ਮੈ ਮੂਰਖ ਹਰਿ ਰਾਖੁ ਮੇਰੇ ਗੁਸਈਆ ॥
2 ਜਨ ਕੀ ਉਪਮਾ ਤੁਝਹਿ ਵਡਈਆ ॥੧॥ ਰਹਾਉ ॥
3 ਮੰਦਰਿ ਘਰਿ ਆਨੰਦੁ ਹਰਿ ਹਰਿ ਜਸੁ ਮਨਿ ਭਾਵੈ ॥
4 ਸਭ ਰਸ ਮੀਠੇ ਮੁਖਿ ਲਗਹਿ ਜਾ ਹਰਿ ਗੁਣ ਗਾਵੈ ॥
5 ਹਰਿ ਜਨੁ ਪਰਵਾਰੁ ਸਧਾਰੁ ਹੈ ਇਕੀਹ ਕੁਲੀ ਸਭੁ ਜਗਤੁ ਛਡਾਵੈ ॥੨॥
6 ਜੋ ਕਿਛੁ ਕੀਆ ਸੋ ਹਰਿ ਕੀਆ ਹਰਿ ਕੀ ਵਡਿਆਈ ॥
7 ਹਰਿ ਜੀਅ ਤੇਰੇ ਤੂੰ ਵਰਤਦਾ ਹਰਿ ਪੂਜ ਕਰਾਈ ॥
8 ਹਰਿ ਭਗਤਿ ਭੰਡਾਰ ਲਹਾਇਦਾ ਆਪੇ ਵਰਤਾਈ ॥੩॥
9 ਲਾਲਾ ਹਾਟਿ ਵਿਹਾਝਿਆ ਕਿਆ ਤਿਸੁ ਚਤੁਰਾਈ ॥
10 ਜੇ ਰਾਜਿ ਬਹਾਲੇ ਤਾ ਹਰਿ ਗੁਲਾਮੁ ਘਾਸੀ ਕਉ ਹਰਿ ਨਾਮੁ ਕਢਾਈ ॥
11 ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਕੀ ਵਡਿਆਈ ॥੪॥੨॥੮॥੪੬॥
12 ਗਉੜੀ ਗੁਆਰੇਰੀ ਮਹਲਾ ੪ ॥
13 ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥
14 ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥
15 ਤਿਉ ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛਡਾਇ ॥੧॥
16 ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ ॥
17 ਗੁਰ ਸਤਿਗੁਰ ਸੇਵਾ ਹਰਿ ਲਾਇ ਹਮ ਕਾਮ ॥੧॥ ਰਹਾਉ ॥
18 ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ ॥
19 ਧਨੁ ਖਟੈ ਆਸਾ ਕਰੈ ਮਾਇਆ ਮੋਹੁ ਵਧਾਵੈ ॥
20 ਤਿਉ ਹਰਿ ਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥੨॥
21 ਬਿਖੁ ਸੰਚੈ ਹਟਵਾਣੀਆ ਬਹਿ ਹਾਟਿ ਕਮਾਇ ॥
22 ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ ॥
23 ਤਿਉ ਹਰਿ ਜਨਿ ਹਰਿ ਧਨੁ ਸੰਚਿਆ ਹਰਿ ਖਰਚੁ ਲੈ ਜਾਇ ॥੩॥
24 ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ ॥
25 ਗੁਰਮਤੀ ਸੋ ਜਨੁ ਤਰੈ ਜੋ ਦਾਸਨਿ ਦਾਸ ॥
26 ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸ ॥੪॥੩॥੯॥੪੭॥
27 ਗਉੜੀ ਬੈਰਾਗਣਿ ਮਹਲਾ ੪ ॥
28 ਨਿਤ ਦਿਨਸੁ ਰਾਤਿ ਲਾਲਚੁ ਕਰੇ ਭਰਮੈ ਭਰਮਾਇਆ ॥
29 ਵੇਗਾਰਿ ਫਿਰੈ ਵੇਗਾਰੀਆ ਸਿਰਿ ਭਾਰੁ ਉਠਾਇਆ ॥
30 ਜੋ ਗੁਰ ਕੀ ਜਨੁ ਸੇਵਾ ਕਰੇ ਸੋ ਘਰ ਕੈ ਕੰਮਿ ਹਰਿ ਲਾਇਆ ॥੧॥
31 ਮੇਰੇ ਰਾਮ ਤੋੜਿ ਬੰਧਨ ਮਾਇਆ ਘਰ ਕੈ ਕੰਮਿ ਲਾਇ ॥
32 ਨਿਤ ਹਰਿ ਗੁਣ ਗਾਵਹ ਹਰਿ ਨਾਮਿ ਸਮਾਇ ॥੧॥ ਰਹਾਉ ॥
33 ਨਰੁ ਪ੍ਰਾਣੀ ਚਾਕਰੀ ਕਰੇ ਨਰਪਤਿ ਰਾਜੇ ਅਰਥਿ ਸਭ ਮਾਇਆ ॥
34 ਕੈ ਬੰਧੈ ਕੈ ਡਾਨਿ ਲੇਇ ਕੈ ਨਰਪਤਿ ਮਰਿ ਜਾਇਆ ॥
35 ਧੰਨੁ ਧਨੁ ਸੇਵਾ ਸਫਲ ਸਤਿਗੁਰੂ ਕੀ ਜਿਤੁ ਹਰਿ ਹਰਿ ਨਾਮੁ ਜਪਿ ਹਰਿ ਸੁਖੁ ਪਾਇਆ ॥੨॥
36 ਨਿਤ ਸਉਦਾ ਸੂਦੁ ਕੀਚੈ ਬਹੁ ਭਾਤਿ ਕਰਿ ਮਾਇਆ ਕੈ ਤਾਈ ॥
37 ਜਾ ਲਾਹਾ ਦੇਇ ਤਾ ਸੁਖੁ ਮਨੇ ਤੋਟੈ ਮਰਿ ਜਾਈ ॥
38 ਜੋ ਗੁਣ ਸਾਝੀ ਗੁਰ ਸਿਉ ਕਰੇ ਨਿਤ ਨਿਤ ਸੁਖੁ ਪਾਈ ॥੩॥