Ang 172
1 ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥
2 ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥੨॥
3 ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥
4 ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ ॥੩॥
5 ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥
6 ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥੪॥
7 ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥
8 ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥੫॥੧੦॥੨੪॥੬੨॥
9 ਗਉੜੀ ਪੂਰਬੀ ਮਹਲਾ ੪ ॥
10 ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥
11 ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥੧॥
12 ਰਾਮ ਗੁਰ ਕੈ ਬਚਨਿ ਹਰਿ ਪਾਇਆ ॥੧॥ ਰਹਾਉ ॥
13 ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥
14 ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥੨॥
15 ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ ॥
16 ਸਹਜ ਅਨੰਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥੩॥
17 ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥
18 ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥੪॥੧੧॥੨੫॥੬੩॥
19 ਗਉੜੀ ਪੂਰਬੀ ਮਹਲਾ ੪ ॥
20 ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥
21 ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥
22 ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ ॥
23 ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥
24 ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥
25 ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥
26 ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥੩॥
27 ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥
28 ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥
29 ਰਾਗੁ ਗਉੜੀ ਮਾਝ ਮਹਲਾ ੪ ॥
30 ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥
31 ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥
32 ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥