Ang 181
1 ਇਸ ਹੀ ਮਧੇ ਬਸਤੁ ਅਪਾਰ ॥
2 ਇਸ ਹੀ ਭੀਤਰਿ ਸੁਨੀਅਤ ਸਾਹੁ ॥
3 ਕਵਨੁ ਬਾਪਾਰੀ ਜਾ ਕਾ ਊਹਾ ਵਿਸਾਹੁ ॥੧॥
4 ਨਾਮ ਰਤਨ ਕੋ ਕੋ ਬਿਉਹਾਰੀ ॥
5 ਅੰਮ੍ਰਿਤ ਭੋਜਨੁ ਕਰੇ ਆਹਾਰੀ ॥੧॥ ਰਹਾਉ ॥
6 ਮਨੁ ਤਨੁ ਅਰਪੀ ਸੇਵ ਕਰੀਜੈ ॥
7 ਕਵਨ ਸੁ ਜੁਗਤਿ ਜਿਤੁ ਕਰਿ ਭੀਜੈ ॥
8 ਪਾਇ ਲਗਉ ਤਜਿ ਮੇਰਾ ਤੇਰੈ ॥
9 ਕਵਨੁ ਸੁ ਜਨੁ ਜੋ ਸਉਦਾ ਜੋਰੈ ॥੨॥
10 ਮਹਲੁ ਸਾਹ ਕਾ ਕਿਨ ਬਿਧਿ ਪਾਵੈ ॥
11 ਕਵਨ ਸੁ ਬਿਧਿ ਜਿਤੁ ਭੀਤਰਿ ਬੁਲਾਵੈ ॥
12 ਤੂੰ ਵਡ ਸਾਹੁ ਜਾ ਕੇ ਕੋਟਿ ਵਣਜਾਰੇ ॥
13 ਕਵਨੁ ਸੁ ਦਾਤਾ ਲੇ ਸੰਚਾਰੇ ॥੩॥
14 ਖੋਜਤ ਖੋਜਤ ਨਿਜ ਘਰੁ ਪਾਇਆ ॥
15 ਅਮੋਲ ਰਤਨੁ ਸਾਚੁ ਦਿਖਲਾਇਆ ॥
16 ਕਰਿ ਕਿਰਪਾ ਜਬ ਮੇਲੇ ਸਾਹਿ ॥
17 ਕਹੁ ਨਾਨਕ ਗੁਰ ਕੈ ਵੇਸਾਹਿ ॥੪॥੧੬॥੮੫॥
18 ਗਉੜੀ ਮਹਲਾ ੫ ਗੁਆਰੇਰੀ ॥
19 ਰੈਣਿ ਦਿਨਸੁ ਰਹੈ ਇਕ ਰੰਗਾ ॥
20 ਪ੍ਰਭ ਕਉ ਜਾਣੈ ਸਦ ਹੀ ਸੰਗਾ ॥
21 ਠਾਕੁਰ ਨਾਮੁ ਕੀਓ ਉਨਿ ਵਰਤਨਿ ॥
22 ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ॥੧॥
23 ਹਰਿ ਸੰਗਿ ਰਾਤੇ ਮਨ ਤਨ ਹਰੇ ॥
24 ਗੁਰ ਪੂਰੇ ਕੀ ਸਰਨੀ ਪਰੇ ॥੧॥ ਰਹਾਉ ॥
25 ਚਰਣ ਕਮਲ ਆਤਮ ਆਧਾਰ ॥
26 ਏਕੁ ਨਿਹਾਰਹਿ ਆਗਿਆਕਾਰ ॥
27 ਏਕੋ ਬਨਜੁ ਏਕੋ ਬਿਉਹਾਰੀ ॥
28 ਅਵਰੁ ਨ ਜਾਨਹਿ ਬਿਨੁ ਨਿਰੰਕਾਰੀ ॥੨॥
29 ਹਰਖ ਸੋਗ ਦੁਹਹੂੰ ਤੇ ਮੁਕਤੇ ॥
30 ਸਦਾ ਅਲਿਪਤੁ ਜੋਗ ਅਰੁ ਜੁਗਤੇ ॥
31 ਦੀਸਹਿ ਸਭ ਮਹਿ ਸਭ ਤੇ ਰਹਤੇ ॥
32 ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥੩॥
33 ਸੰਤਨ ਕੀ ਮਹਿਮਾ ਕਵਨ ਵਖਾਨਉ ॥
34 ਅਗਾਧਿ ਬੋਧਿ ਕਿਛੁ ਮਿਤਿ ਨਹੀ ਜਾਨਉ ॥
35 ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥
36 ਧੂਰਿ ਸੰਤਨ ਕੀ ਨਾਨਕ ਦੀਜੈ ॥੪॥੧੭॥੮੬॥
37 ਗਉੜੀ ਗੁਆਰੇਰੀ ਮਹਲਾ ੫ ॥
38 ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥
39 ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥
40 ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ ॥
41 ਤੁਝ ਬਿਨੁ ਨਿਮਖੁ ਨ ਜਾਈ ਰਹਣਾ ॥੧॥
42 ਤੂੰ ਮੇਰੇ ਲਾਲਨ ਤੂੰ ਮੇਰੇ ਪ੍ਰਾਨ ॥
43 ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ ॥੧॥ ਰਹਾਉ ॥
44 ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥
45 ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥
46 ਜਹ ਪੇਖਉ ਤਹਾ ਤੁਮ ਬਸਨਾ ॥
47 ਨਿਰਭਉ ਨਾਮੁ ਜਪਉ ਤੇਰਾ ਰਸਨਾ ॥੨॥
48 ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ ॥
49 ਰੰਗ ਰਸਾ ਤੂੰ ਮਨਹਿ ਅਧਾਰੁ ॥
50 ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥
51 ਤੂੰ ਮੇਰੀ ਓਟ ਤੂੰ ਹੈ ਮੇਰਾ ਤਕੀਆ ॥੩॥
52 ਮਨ ਤਨ ਅੰਤਰਿ ਤੁਹੀ ਧਿਆਇਆ ॥
53 ਮਰਮੁ ਤੁਮਾਰਾ ਗੁਰ ਤੇ ਪਾਇਆ ॥
54 ਸਤਿਗੁਰ ਤੇ ਦ੍ਰਿੜਿਆ ਇਕੁ ਏਕੈ ॥
55 ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥੪॥੧੮॥੮੭॥
56 ਗਉੜੀ ਗੁਆਰੇਰੀ ਮਹਲਾ ੫ ॥