Ang 205
1 ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥
2 ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥
3 ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥
4 ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥
5 ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥
6 ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥
7 ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥
8 ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥
9 ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥
10 ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥
11 ਗਉੜੀ ਮਹਲਾ ੫ ॥
12 ਐਸੋ ਪਰਚਉ ਪਾਇਓ ॥
13 ਕਰੀ ਕ੍ਰਿਪਾ ਦਇਆਲ ਬੀਠੁਲੈ ਸਤਿਗੁਰ ਮੁਝਹਿ ਬਤਾਇਓ ॥੧॥ ਰਹਾਉ ॥
14 ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥
15 ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥
16 ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥
17 ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥
18 ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥
19 ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥੩॥
20 ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥
21 ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥
22 ਗਉੜੀ₂ ਮਹਲਾ ੫ ॥
23 ਅਉਧ ਘਟੈ ਦਿਨਸੁ ਰੈਨਾਰੇ ॥
24 ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥
25 ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥
26 ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥
27 ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ ॥
28 ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥੨॥
29 ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥
30 ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥
31 ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥
32 ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੩॥੧੨੪॥
33 ਗਉੜੀ ਮਹਲਾ ੫ ॥
34 ਰਾਖੁ ਪਿਤਾ ਪ੍ਰਭ ਮੇਰੇ ॥
35 ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥
36 ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥
37 ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥