Ang 237
1 ਸਹਜੇ ਦੁਬਿਧਾ ਤਨ ਕੀ ਨਾਸੀ ॥
2 ਜਾ ਕੈ ਸਹਜਿ ਮਨਿ ਭਇਆ ਅਨੰਦੁ ॥
3 ਤਾ ਕਉ ਭੇਟਿਆ ਪਰਮਾਨੰਦੁ ॥੫॥
4 ਸਹਜੇ ਅੰਮ੍ਰਿਤੁ ਪੀਓ ਨਾਮੁ ॥
5 ਸਹਜੇ ਕੀਨੋ ਜੀਅ ਕੋ ਦਾਨੁ ॥
6 ਸਹਜ ਕਥਾ ਮਹਿ ਆਤਮੁ ਰਸਿਆ ॥
7 ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥
8 ਸਹਜੇ ਆਸਣੁ ਅਸਥਿਰੁ ਭਾਇਆ ॥
9 ਸਹਜੇ ਅਨਹਤ ਸਬਦੁ ਵਜਾਇਆ ॥
10 ਸਹਜੇ ਰੁਣ ਝੁਣਕਾਰੁ ਸੁਹਾਇਆ ॥
11 ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥
12 ਸਹਜੇ ਜਾ ਕਉ ਪਰਿਓ ਕਰਮਾ ॥
13 ਸਹਜੇ ਗੁਰੁ ਭੇਟਿਓ ਸਚੁ ਧਰਮਾ ॥
14 ਜਾ ਕੈ ਸਹਜੁ ਭਇਆ ਸੋ ਜਾਣੈ ॥
15 ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥
16 ਗਉੜੀ ਮਹਲਾ ੫ ॥
17 ਪ੍ਰਥਮੇ ਗਰਭ ਵਾਸ ਤੇ ਟਰਿਆ ॥
18 ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥
19 ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥
20 ਸਰਪਰ ਗਵਨੁ ਕਰਹਿਗੇ ਬਪੁਰੇ ॥੧॥
21 ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥
22 ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥੧॥ ਰਹਾਉ ॥
23 ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥
24 ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥
25 ਸਿਵ ਪੁਰੀ ਕਾ ਹੋਇਗਾ ਕਾਲਾ ॥
26 ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥੨॥
27 ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥
28 ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥
29 ਦਿਨਸੁ ਰੈਣਿ ਬਰਤ ਅਰੁ ਭੇਦਾ ॥
30 ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥੩॥
31 ਤੀਰਥ ਦੇਵ ਦੇਹੁਰਾ ਪੋਥੀ ॥
32 ਮਾਲਾ ਤਿਲਕੁ ਸੋਚ ਪਾਕ ਹੋਤੀ ॥
33 ਧੋਤੀ ਡੰਡਉਤਿ ਪਰਸਾਦਨ ਭੋਗਾ ॥
34 ਗਵਨੁ ਕਰੈਗੋ ਸਗਲੋ ਲੋਗਾ ॥੪॥
35 ਜਾਤਿ ਵਰਨ ਤੁਰਕ ਅਰੁ ਹਿੰਦੂ ॥
36 ਪਸੁ ਪੰਖੀ ਅਨਿਕ ਜੋਨਿ ਜਿੰਦੂ ॥
37 ਸਗਲ ਪਾਸਾਰੁ ਦੀਸੈ ਪਾਸਾਰਾ ॥
38 ਬਿਨਸਿ ਜਾਇਗੋ ਸਗਲ ਆਕਾਰਾ ॥੫॥
39 ਸਹਜ ਸਿਫਤਿ ਭਗਤਿ ਤਤੁ ਗਿਆਨਾ ॥
40 ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥
41 ਤਹਾ ਸੰਗਤਿ ਸਾਧ ਗੁਣ ਰਸੈ ॥
42 ਅਨਭਉ ਨਗਰੁ ਤਹਾ ਸਦ ਵਸੈ ॥੬॥
43 ਤਹ ਭਉ ਭਰਮਾ ਸੋਗੁ ਨ ਚਿੰਤਾ ॥
44 ਆਵਣੁ ਜਾਵਣੁ ਮਿਰਤੁ ਨ ਹੋਤਾ ॥
45 ਤਹ ਸਦਾ ਅਨੰਦ ਅਨਹਤ ਆਖਾਰੇ ॥
46 ਭਗਤ ਵਸਹਿ ਕੀਰਤਨ ਆਧਾਰੇ ॥੭॥
47 ਪਾਰਬ੍ਰਹਮ ਕਾ ਅੰਤੁ ਨ ਪਾਰੁ ॥
48 ਕਉਣੁ ਕਰੈ ਤਾ ਕਾ ਬੀਚਾਰੁ ॥
49 ਕਹੁ ਨਾਨਕ ਜਿਸੁ ਕਿਰਪਾ ਕਰੈ ॥
50 ਨਿਹਚਲ ਥਾਨੁ ਸਾਧਸੰਗਿ ਤਰੈ ॥੮॥੪॥
51 ਗਉੜੀ ਮਹਲਾ ੫ ॥
52 ਜੋ ਇਸੁ ਮਾਰੇ ਸੋਈ ਸੂਰਾ ॥
53 ਜੋ ਇਸੁ ਮਾਰੇ ਸੋਈ ਪੂਰਾ ॥
54 ਜੋ ਇਸੁ ਮਾਰੇ ਤਿਸਹਿ ਵਡਿਆਈ ॥
55 ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥
56 ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥
57 ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥