Ang 239
1 ਜਿਤੁ ਕੋ ਲਾਇਆ ਤਿਤ ਹੀ ਲਾਗਾ ॥
2 ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥
3 ਗਉੜੀ ਮਹਲਾ ੫ ॥
4 ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥
5 ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥੧॥
6 ਏਕ ਨਿਮਖ ਜੋ ਸਿਮਰਨ ਮਹਿ ਜੀਆ ॥
7 ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥੧॥ ਰਹਾਉ ॥
8 ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ ॥
9 ਕਾਗ ਬਤਨ ਬਿਸਟਾ ਮਹਿ ਵਾਸ ॥੨॥
10 ਬਿਨੁ ਸਿਮਰਨ ਭਏ ਕੂਕਰ ਕਾਮ ॥
11 ਸਾਕਤ ਬੇਸੁਆ ਪੂਤ ਨਿਨਾਮ ॥੩॥
12 ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥
13 ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥੪॥
14 ਬਿਨੁ ਸਿਮਰਨ ਗਰਧਭ ਕੀ ਨਿਆਈ ॥
15 ਸਾਕਤ ਥਾਨ ਭਰਿਸਟ ਫਿਰਾਹੀ ॥੫॥
16 ਬਿਨੁ ਸਿਮਰਨ ਕੂਕਰ ਹਰਕਾਇਆ ॥
17 ਸਾਕਤ ਲੋਭੀ ਬੰਧੁ ਨ ਪਾਇਆ ॥੬॥
18 ਬਿਨੁ ਸਿਮਰਨ ਹੈ ਆਤਮ ਘਾਤੀ ॥
19 ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥
20 ਜਿਸੁ ਭਇਆ ਕ੍ਰਿਪਾਲੁ ਤਿਸੁ ਸਤਸੰਗਿ ਮਿਲਾਇਆ ॥
21 ਕਹੁ ਨਾਨਕ ਗੁਰਿ ਜਗਤੁ ਤਰਾਇਆ ॥੮॥੭॥
22 ਗਉੜੀ ਮਹਲਾ ੫ ॥
23 ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥
24 ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥
25 ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥
26 ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥
27 ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥
28 ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥੨॥
29 ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥
30 ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥
31 ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥
32 ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥
33 ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥
34 ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥
35 ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥
36 ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥੬॥
37 ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥
38 ਤਿਸ ਕੀ ਕਟੀਐ ਜਮ ਕੀ ਫਾਸਾ ॥੭॥
39 ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥
40 ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥
41 ਗਉੜੀ ਮਹਲਾ ੫ ॥
42 ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥
43 ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥
44 ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥
45 ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥
46 ਗੁਰ ਕੀ ਰੇਣੁ ਨਿਤ ਮਜਨੁ ਕਰਉ ॥
47 ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥
48 ਤਿਸੁ ਗੁਰ ਕਉ ਝੂਲਾਵਉ ਪਾਖਾ ॥
49 ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥
50 ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥
51 ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥
52 ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥
53 ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥