Ang 245
1 ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
2 ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
3 ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥
4 ਗਉੜੀ ਮਹਲਾ ੩ ॥
5 ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥
6 ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ ॥
7 ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥
8 ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥
9 ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥
10 ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥
11 ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥
12 ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥
13 ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥
14 ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥
15 ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ ॥
16 ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥
17 ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥
18 ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥
19 ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ ॥
20 ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥
21 ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥
22 ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥੩॥
23 ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥
24 ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥
25 ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥
26 ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥
27 ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥
28 ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥੪॥੩॥
29 ਗਉੜੀ ਮਹਲਾ ੩ ॥
30 ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥
31 ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥
32 ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥
33 ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥
34 ਖਿਨ ਮਹਿ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥
35 ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥੧॥