Ang 25
1 ਜੇਹੀ ਸੁਰਤਿ ਤੇਹਾ ਤਿਨ ਰਾਹੁ ॥
2 ਲੇਖਾ ਇਕੋ ਆਵਹੁ ਜਾਹੁ ॥੧॥
3 ਕਾਹੇ ਜੀਅ ਕਰਹਿ ਚਤੁਰਾਈ ॥
4 ਲੇਵੈ ਦੇਵੈ ਢਿਲ ਨ ਪਾਈ ॥੧॥ ਰਹਾਉ ॥
5 ਤੇਰੇ ਜੀਅ ਜੀਆ ਕਾ ਤੋਹਿ ॥
6 ਕਿਤ ਕਉ ਸਾਹਿਬ ਆਵਹਿ ਰੋਹਿ ॥
7 ਜੇ ਤੂ ਸਾਹਿਬ ਆਵਹਿ ਰੋਹਿ ॥
8 ਤੂ ਓਨਾ ਕਾ ਤੇਰੇ ਓਹਿ ॥੨॥
9 ਅਸੀ ਬੋਲਵਿਗਾੜ ਵਿਗਾੜਹ ਬੋਲ ॥
10 ਤੂ ਨਦਰੀ ਅੰਦਰਿ ਤੋਲਹਿ ਤੋਲ ॥
11 ਜਹ ਕਰਣੀ ਤਹ ਪੂਰੀ ਮਤਿ ॥
12 ਕਰਣੀ ਬਾਝਹੁ ਘਟੇ ਘਟਿ ॥੩॥
13 ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥
14 ਆਪੁ ਪਛਾਣੈ ਬੂਝੈ ਸੋਇ ॥
15 ਗੁਰ ਪਰਸਾਦਿ ਕਰੇ ਬੀਚਾਰੁ ॥
16 ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥
17 ਸਿਰੀਰਾਗੁ ਮਹਲਾ ੧ ਘਰੁ ੪ ॥
18 ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥
19 ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥
20 ਨ ਜਾਣਾ ਮੇਉ ਨ ਜਾਣਾ ਜਾਲੀ ॥
21 ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥ ਰਹਾਉ ॥
22 ਤੂ ਭਰਪੂਰਿ ਜਾਨਿਆ ਮੈ ਦੂਰਿ ॥
23 ਜੋ ਕਛੁ ਕਰੀ ਸੁ ਤੇਰੈ ਹਦੂਰਿ ॥
24 ਤੂ ਦੇਖਹਿ ਹਉ ਮੁਕਰਿ ਪਾਉ ॥
25 ਤੇਰੈ ਕੰਮਿ ਨ ਤੇਰੈ ਨਾਇ ॥੨॥
26 ਜੇਤਾ ਦੇਹਿ ਤੇਤਾ ਹਉ ਖਾਉ ॥
27 ਬਿਆ ਦਰੁ ਨਾਹੀ ਕੈ ਦਰਿ ਜਾਉ ॥
28 ਨਾਨਕੁ ਏਕ ਕਹੈ ਅਰਦਾਸਿ ॥
29 ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥
30 ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋੁ ॥
31 ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੋੁ ॥
32 ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋੁ ॥੪॥੩੧॥
33 ਸਿਰੀਰਾਗੁ ਮਹਲਾ ੧ ਘਰੁ ੪ ॥
34 ਕੀਤਾ ਕਹਾ ਕਰੇ ਮਨਿ ਮਾਨੁ ॥
35 ਦੇਵਣਹਾਰੇ ਕੈ ਹਥਿ ਦਾਨੁ ॥
36 ਭਾਵੈ ਦੇਇ ਨ ਦੇਈ ਸੋਇ ॥
37 ਕੀਤੇ ਕੈ ਕਹਿਐ ਕਿਆ ਹੋਇ ॥੧॥
38 ਆਪੇ ਸਚੁ ਭਾਵੈ ਤਿਸੁ ਸਚੁ ॥
39 ਅੰਧਾ ਕਚਾ ਕਚੁ ਨਿਕਚੁ ॥੧॥ ਰਹਾਉ ॥
40 ਜਾ ਕੇ ਰੁਖ ਬਿਰਖ ਆਰਾਉ ॥
41 ਜੇਹੀ ਧਾਤੁ ਤੇਹਾ ਤਿਨ ਨਾਉ ॥
42 ਫੁਲੁ ਭਾਉ ਫਲੁ ਲਿਖਿਆ ਪਾਇ ॥
43 ਆਪਿ ਬੀਜਿ ਆਪੇ ਹੀ ਖਾਇ ॥੨॥
44 ਕਚੀ ਕੰਧ ਕਚਾ ਵਿਚਿ ਰਾਜੁ ॥
45 ਮਤਿ ਅਲੂਣੀ ਫਿਕਾ ਸਾਦੁ ॥
46 ਨਾਨਕ ਆਣੇ ਆਵੈ ਰਾਸਿ ॥
47 ਵਿਣੁ ਨਾਵੈ ਨਾਹੀ ਸਾਬਾਸਿ ॥੩॥੩੨॥
48 ਸਿਰੀਰਾਗੁ ਮਹਲਾ ੧ ਘਰੁ ੫ ॥
49 ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥
50 ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥੧॥
51 ਬਿਨੁ ਤੇਲ ਦੀਵਾ ਕਿਉ ਜਲੈ ॥੧॥ ਰਹਾਉ ॥
52 ਪੋਥੀ ਪੁਰਾਣ ਕਮਾਈਐ ॥
53 ਭਉ ਵਟੀ ਇਤੁ ਤਨਿ ਪਾਈਐ ॥
54 ਸਚੁ ਬੂਝਣੁ ਆਣਿ ਜਲਾਈਐ ॥੨॥
55 ਇਹੁ ਤੇਲੁ ਦੀਵਾ ਇਉ ਜਲੈ ॥
56 ਕਰਿ ਚਾਨਣੁ ਸਾਹਿਬ ਤਉ ਮਿਲੈ ॥੧॥ ਰਹਾਉ ॥
57 ਇਤੁ ਤਨਿ ਲਾਗੈ ਬਾਣੀਆ ॥
58 ਸੁਖੁ ਹੋਵੈ ਸੇਵ ਕਮਾਣੀਆ ॥