Ang 251
1 ਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰ ॥੧॥
2 ਪਵੜੀ ॥
3 ਧਧਾ ਧੂਰਿ ਪੁਨੀਤ ਤੇਰੇ ਜਨੂਆ ॥
4 ਧਨਿ ਤੇਊ ਜਿਹ ਰੁਚ ਇਆ ਮਨੂਆ ॥
5 ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥
6 ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥
7 ਧੰਧੇ ਕਹਾ ਬਿਆਪਹਿ ਤਾਹੂ ॥
8 ਜੋ ਏਕ ਛਾਡਿ ਅਨ ਕਤਹਿ ਨ ਜਾਹੂ ॥
9 ਜਾ ਕੈ ਹੀਐ ਦੀਓ ਪ੍ਰਭ ਨਾਮ ॥
10 ਨਾਨਕ ਸਾਧ ਪੂਰਨ ਭਗਵਾਨ ॥੪॥
11 ਸਲੋਕ ॥
12 ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥
13 ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥
14 ਪਉੜੀ ॥
15 ਙੰਙਾ ਙਿਆਨੁ ਨਹੀ ਮੁਖ ਬਾਤਉ ॥
16 ਅਨਿਕ ਜੁਗਤਿ ਸਾਸਤ੍ਰ ਕਰਿ ਭਾਤਉ ॥
17 ਙਿਆਨੀ ਸੋਇ ਜਾ ਕੈ ਦ੍ਰਿੜ ਸੋਊ ॥
18 ਕਹਤ ਸੁਨਤ ਕਛੁ ਜੋਗੁ ਨ ਹੋਊ ॥
19 ਙਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥
20 ਉਸਨ ਸੀਤ ਸਮਸਰਿ ਸਭ ਤਾ ਕੈ ॥
21 ਙਿਆਨੀ ਤਤੁ ਗੁਰਮੁਖਿ ਬੀਚਾਰੀ ॥
22 ਨਾਨਕ ਜਾ ਕਉ ਕਿਰਪਾ ਧਾਰੀ ॥੫॥
23 ਸਲੋਕੁ ॥
24 ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥
25 ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਮਥੋਰ ॥੧॥
26 ਪਉੜੀ ॥
27 ਯਾ ਜੁਗ ਮਹਿ ਏਕਹਿ ਕਉ ਆਇਆ ॥
28 ਜਨਮਤ ਮੋਹਿਓ ਮੋਹਨੀ ਮਾਇਆ ॥
29 ਗਰਭ ਕੁੰਟ ਮਹਿ ਉਰਧ ਤਪ ਕਰਤੇ ॥
30 ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ ॥
31 ਉਰਝਿ ਪਰੇ ਜੋ ਛੋਡਿ ਛਡਾਨਾ ॥
32 ਦੇਵਨਹਾਰੁ ਮਨਹਿ ਬਿਸਰਾਨਾ ॥
33 ਧਾਰਹੁ ਕਿਰਪਾ ਜਿਸਹਿ ਗੁਸਾਈ ॥
34 ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੬॥
35 ਸਲੋਕੁ ॥
36 ਆਵਤ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥
37 ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥੧॥
38 ਪਉੜੀ ॥
39 ਏਊ ਜੀਅ ਬਹੁਤੁ ਗ੍ਰਭ ਵਾਸੇ ॥
40 ਮੋਹ ਮਗਨ ਮੀਠ ਜੋਨਿ ਫਾਸੇ ॥
41 ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥
42 ਆਪਨ ਮੋਹ ਘਟੇ ਘਟਿ ਦੀਨੇ ॥
43 ਏ ਸਾਜਨ ਕਛੁ ਕਹਹੁ ਉਪਾਇਆ ॥
44 ਜਾ ਤੇ ਤਰਉ ਬਿਖਮ ਇਹ ਮਾਇਆ ॥
45 ਕਰਿ ਕਿਰਪਾ ਸਤਸੰਗਿ ਮਿਲਾਏ ॥
46 ਨਾਨਕ ਤਾ ਕੈ ਨਿਕਟਿ ਨ ਮਾਏ ॥੭॥
47 ਸਲੋਕੁ ॥
48 ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥
49 ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥
50 ਪਉੜੀ ॥
51 ਏਕਹਿ ਆਪਿ ਕਰਾਵਨਹਾਰਾ ॥
52 ਆਪਹਿ ਪਾਪ ਪੁੰਨ ਬਿਸਥਾਰਾ ॥
53 ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥
54 ਸੋ ਸੋ ਪਾਇਓ ਜੁ ਆਪਿ ਦਿਵਾਇਓ ॥
55 ਉਆ ਕਾ ਅੰਤੁ ਨ ਜਾਨੈ ਕੋਊ ॥
56 ਜੋ ਜੋ ਕਰੈ ਸੋਊ ਫੁਨਿ ਹੋਊ ॥
57 ਏਕਹਿ ਤੇ ਸਗਲਾ ਬਿਸਥਾਰਾ ॥
58 ਨਾਨਕ ਆਪਿ ਸਵਾਰਨਹਾਰਾ ॥੮॥
59 ਸਲੋਕੁ ॥
60 ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥
61 ਨਾਨਕ ਤਿਹ ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥੧॥