Ang 253
1 ਪਉੜੀ ॥
2 ਯਯਾ ਜਾਰਉ ਦੁਰਮਤਿ ਦੋਊ ॥
3 ਤਿਸਹਿ ਤਿਆਗਿ ਸੁਖ ਸਹਜੇ ਸੋਊ ॥
4 ਯਯਾ ਜਾਇ ਪਰਹੁ ਸੰਤ ਸਰਨਾ ॥
5 ਜਿਹ ਆਸਰ ਇਆ ਭਵਜਲੁ ਤਰਨਾ ॥
6 ਯਯਾ ਜਨਮਿ ਨ ਆਵੈ ਸੋਊ ॥
7 ਏਕ ਨਾਮ ਲੇ ਮਨਹਿ ਪਰੋਊ ॥
8 ਯਯਾ ਜਨਮੁ ਨ ਹਾਰੀਐ ਗੁਰ ਪੂਰੇ ਕੀ ਟੇਕ ॥
9 ਨਾਨਕ ਤਿਹ ਸੁਖੁ ਪਾਇਆ ਜਾ ਕੈ ਹੀਅਰੈ ਏਕ ॥੧੪॥
10 ਸਲੋਕੁ ॥
11 ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ ॥
12 ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ ਨੀਤ ॥੧॥
13 ਪਉੜੀ ॥
14 ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ ਸਹਾਈ ਹੋਇ ॥
15 ਇਹ ਬਿਖਿਆ ਦਿਨ ਚਾਰਿ ਛਿਅ ਛਾਡਿ ਚਲਿਓ ਸਭੁ ਕੋਇ ॥
16 ਕਾ ਕੋ ਮਾਤ ਪਿਤਾ ਸੁਤ ਧੀਆ ॥
17 ਗ੍ਰਿਹ ਬਨਿਤਾ ਕਛੁ ਸੰਗਿ ਨ ਲੀਆ ॥
18 ਐਸੀ ਸੰਚਿ ਜੁ ਬਿਨਸਤ ਨਾਹੀ ॥
19 ਪਤਿ ਸੇਤੀ ਅਪੁਨੈ ਘਰਿ ਜਾਹੀ ॥
20 ਸਾਧਸੰਗਿ ਕਲਿ ਕੀਰਤਨੁ ਗਾਇਆ ॥
21 ਨਾਨਕ ਤੇ ਤੇ ਬਹੁਰਿ ਨ ਆਇਆ ॥੧੫॥
22 ਸਲੋਕੁ ॥
23 ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ॥
24 ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥੧॥
25 ਪਉੜੀ ॥
26 ਙੰਙਾ ਖਟੁ ਸਾਸਤ੍ਰ ਹੋਇ ਙਿਆਤਾ ॥
27 ਪੂਰਕੁ ਕੁੰਭਕ ਰੇਚਕ ਕਰਮਾਤਾ ॥
28 ਙਿਆਨ ਧਿਆਨ ਤੀਰਥ ਇਸਨਾਨੀ ॥
29 ਸੋਮਪਾਕ ਅਪਰਸ ਉਦਿਆਨੀ ॥
30 ਰਾਮ ਨਾਮ ਸੰਗਿ ਮਨਿ ਨਹੀ ਹੇਤਾ ॥
31 ਜੋ ਕਛੁ ਕੀਨੋ ਸੋਊ ਅਨੇਤਾ ॥
32 ਉਆ ਤੇ ਊਤਮੁ ਗਨਉ ਚੰਡਾਲਾ ॥
33 ਨਾਨਕ ਜਿਹ ਮਨਿ ਬਸਹਿ ਗੁਪਾਲਾ ॥੧੬॥
34 ਸਲੋਕੁ ॥
35 ਕੁੰਟ ਚਾਰਿ ਦਹ ਦਿਸਿ ਭ੍ਰਮੇ ਕਰਮ ਕਿਰਤਿ ਕੀ ਰੇਖ ॥
36 ਸੂਖ ਦੂਖ ਮੁਕਤਿ ਜੋਨਿ ਨਾਨਕ ਲਿਖਿਓ ਲੇਖ ॥੧॥
37 ਪਵੜੀ ॥
38 ਕਕਾ ਕਾਰਨ ਕਰਤਾ ਸੋਊ ॥
39 ਲਿਖਿਓ ਲੇਖੁ ਨ ਮੇਟਤ ਕੋਊ ॥
40 ਨਹੀ ਹੋਤ ਕਛੁ ਦੋਊ ਬਾਰਾ ॥
41 ਕਰਨੈਹਾਰੁ ਨ ਭੂਲਨਹਾਰਾ ॥
42 ਕਾਹੂ ਪੰਥੁ ਦਿਖਾਰੈ ਆਪੈ ॥
43 ਕਾਹੂ ਉਦਿਆਨ ਭ੍ਰਮਤ ਪਛੁਤਾਪੈ ॥
44 ਆਪਨ ਖੇਲੁ ਆਪ ਹੀ ਕੀਨੋ ॥
45 ਜੋ ਜੋ ਦੀਨੋ ਸੁ ਨਾਨਕ ਲੀਨੋ ॥੧੭॥
46 ਸਲੋਕੁ ॥
47 ਖਾਤ ਖਰਚਤ ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥
48 ਹਰਿ ਹਰਿ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ ॥੧॥
49 ਪਉੜੀ ॥
50 ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ ॥
51 ਜੋ ਦੇਨਾ ਸੋ ਦੇ ਰਹਿਓ ਭਾਵੈ ਤਹ ਤਹ ਜਾਹਿ ॥
52 ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥
53 ਖਿਮਾ ਗਰੀਬੀ ਅਨਦ ਸਹਜ ਜਪਤ ਰਹਹਿ ਗੁਣਤਾਸ ॥
54 ਖੇਲਹਿ ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ ॥
55 ਸਦੀਵ ਗਨੀਵ ਸੁਹਾਵਨੇ ਰਾਮ ਨਾਮ ਗ੍ਰਿਹਿ ਮਾਲ ॥
56 ਖੇਦੁ ਨ ਦੂਖੁ ਨ ਡਾਨੁ ਤਿਹ ਜਾ ਕਉ ਨਦਰਿ ਕਰੀ ॥
57 ਨਾਨਕ ਜੋ ਪ੍ਰਭ ਭਾਣਿਆ ਪੂਰੀ ਤਿਨਾ ਪਰੀ ॥੧੮॥