Ang 256
1 ਪਉੜੀ ॥
2 ਠਠਾ ਮਨੂਆ ਠਾਹਹਿ ਨਾਹੀ ॥
3 ਜੋ ਸਗਲ ਤਿਆਗਿ ਏਕਹਿ ਲਪਟਾਹੀ ॥
4 ਠਹਕਿ ਠਹਕਿ ਮਾਇਆ ਸੰਗਿ ਮੂਏ ॥
5 ਉਆ ਕੈ ਕੁਸਲ ਨ ਕਤਹੂ ਹੂਏ ॥
6 ਠਾਂਢਿ ਪਰੀ ਸੰਤਹ ਸੰਗਿ ਬਸਿਆ ॥
7 ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥
8 ਠਾਕੁਰ ਅਪੁਨੇ ਜੋ ਜਨੁ ਭਾਇਆ ॥
9 ਨਾਨਕ ਉਆ ਕਾ ਮਨੁ ਸੀਤਲਾਇਆ ॥੨੮॥
10 ਸਲੋਕੁ ॥
11 ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥
12 ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥੧॥
13 ਪਉੜੀ ॥
14 ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥
15 ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥
16 ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥
17 ਜਾ ਕਾ ਤਸੂ ਨਹੀ ਸੰਗਿ ਚਾਲੈ ॥
18 ਉਆ ਡੇਰਾ ਕੀ ਸੋ ਮਿਤਿ ਜਾਨੈ ॥
19 ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥
20 ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ ॥
21 ਨਾਨਕ ਤੇ ਜਨ ਨਹ ਡੋਲਾਇਆ ॥੨੯॥
22 ਸਲੋਕੁ ॥
23 ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥
24 ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ ॥੧॥
25 ਪਉੜੀ ॥
26 ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥
27 ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥
28 ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥
29 ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥
30 ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥
31 ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥
32 ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥
33 ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥
34 ਸਲੋਕੁ ॥
35 ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥
36 ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥੧॥
37 ਪਉੜੀ ॥
38 ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥
39 ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾ ਦੂ ਹੋਇ ॥
40 ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥
41 ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥
42 ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥
43 ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥
44 ਰੇਣ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥
45 ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥੩੧॥
46 ਸਲੋਕੁ ॥
47 ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥
48 ਨਾਨਕ ਭ੍ਰਮ ਭਉ ਕਾਟੀਐ ਚੂਕੈ ਜਮ ਕੀ ਜੋਹ ॥੧॥
49 ਪਉੜੀ ॥
50 ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥
51 ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ ਜਾਇ ॥