Ang 259
1 ਸਲੋਕ ॥
2 ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥
3 ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ ਭਗਵੰਤ ॥੧॥
4 ਪਉੜੀ ॥
5 ਮਮਾ ਜਾਹੂ ਮਰਮੁ ਪਛਾਨਾ ॥
6 ਭੇਟਤ ਸਾਧਸੰਗ ਪਤੀਆਨਾ ॥
7 ਦੁਖ ਸੁਖ ਉਆ ਕੈ ਸਮਤ ਬੀਚਾਰਾ ॥
8 ਨਰਕ ਸੁਰਗ ਰਹਤ ਅਉਤਾਰਾ ॥
9 ਤਾਹੂ ਸੰਗ ਤਾਹੂ ਨਿਰਲੇਪਾ ॥
10 ਪੂਰਨ ਘਟ ਘਟ ਪੁਰਖ ਬਿਸੇਖਾ ॥
11 ਉਆ ਰਸ ਮਹਿ ਉਆਹੂ ਸੁਖੁ ਪਾਇਆ ॥
12 ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥
13 ਸਲੋਕੁ ॥
14 ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥
15 ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥
16 ਪਵੜੀ ॥
17 ਯਯਾ ਜਤਨ ਕਰਤ ਬਹੁ ਬਿਧੀਆ ॥
18 ਏਕ ਨਾਮ ਬਿਨੁ ਕਹ ਲਉ ਸਿਧੀਆ ॥
19 ਯਾਹੂ ਜਤਨ ਕਰਿ ਹੋਤ ਛੁਟਾਰਾ ॥
20 ਉਆਹੂ ਜਤਨ ਸਾਧ ਸੰਗਾਰਾ ॥
21 ਯਾ ਉਬਰਨ ਧਾਰੈ ਸਭੁ ਕੋਊ ॥
22 ਉਆਹਿ ਜਪੇ ਬਿਨੁ ਉਬਰ ਨ ਹੋਊ ॥
23 ਯਾਹੂ ਤਰਨ ਤਾਰਨ ਸਮਰਾਥਾ ॥
24 ਰਾਖਿ ਲੇਹੁ ਨਿਰਗੁਨ ਨਰਨਾਥਾ ॥
25 ਮਨ ਬਚ ਕ੍ਰਮ ਜਿਹ ਆਪਿ ਜਨਾਈ ॥
26 ਨਾਨਕ ਤਿਹ ਮਤਿ ਪ੍ਰਗਟੀ ਆਈ ॥੪੩॥
27 ਸਲੋਕੁ ॥
28 ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥
29 ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥
30 ਪਉੜੀ ॥
31 ਰਾਰਾ ਰੇਨ ਹੋਤ ਸਭ ਜਾ ਕੀ ॥
32 ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥
33 ਰਣਿ ਦਰਗਹਿ ਤਉ ਸੀਝਹਿ ਭਾਈ ॥
34 ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥
35 ਰਹਤ ਰਹਤ ਰਹਿ ਜਾਹਿ ਬਿਕਾਰਾ ॥
36 ਗੁਰ ਪੂਰੇ ਕੈ ਸਬਦਿ ਅਪਾਰਾ ॥
37 ਰਾਤੇ ਰੰਗ ਨਾਮ ਰਸ ਮਾਤੇ ॥
38 ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥
39 ਸਲੋਕੁ ॥
40 ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥
41 ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸ ॥੧॥
42 ਪਉੜੀ ॥
43 ਲਲਾ ਲਾਵਉ ਅਉਖਧ ਜਾਹੂ ॥
44 ਦੂਖ ਦਰਦ ਤਿਹ ਮਿਟਹਿ ਖਿਨਾਹੂ ॥
45 ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥
46 ਤਾਹਿ ਰੋਗੁ ਸੁਪਨੈ ਨਹੀ ਆਵੈ ॥
47 ਹਰਿ ਅਉਖਧੁ ਸਭ ਘਟ ਹੈ ਭਾਈ ॥
48 ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥
49 ਗੁਰਿ ਪੂਰੈ ਸੰਜਮੁ ਕਰਿ ਦੀਆ ॥
50 ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥
51 ਸਲੋਕੁ ॥
52 ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥
53 ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥੧॥
54 ਪਉੜੀ ॥
55 ਵਵਾ ਵੈਰੁ ਨ ਕਰੀਐ ਕਾਹੂ ॥
56 ਘਟ ਘਟ ਅੰਤਰਿ ਬ੍ਰਹਮ ਸਮਾਹੂ ॥
57 ਵਾਸੁਦੇਵ ਜਲ ਥਲ ਮਹਿ ਰਵਿਆ ॥
58 ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥
59 ਵੈਰ ਵਿਰੋਧ ਮਿਟੇ ਤਿਹ ਮਨ ਤੇ ॥
60 ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥
61 ਵਰਨ ਚਿਹਨ ਸਗਲਹ ਤੇ ਰਹਤਾ ॥