Ang 262
1 ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥
2 ਸਲੋਕੁ ॥
3 ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥
4 ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥
5 ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥
6 ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥
7 ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥
8 ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥
9 ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥
10 ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥
11 ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥
12 ਏਹੁ ਸਲੋਕੁ ਆਦਿ ਅੰਤਿ ਪੜਣਾ ॥
13 ਗਉੜੀ ਸੁਖਮਨੀ ਮਃ ੫ ॥
14 ਸਲੋਕੁ ॥
15 ੴ ਸਤਿਗੁਰ ਪ੍ਰਸਾਦਿ ॥
16 ਆਦਿ ਗੁਰਏ ਨਮਹ ॥
17 ਜੁਗਾਦਿ ਗੁਰਏ ਨਮਹ ॥
18 ਸਤਿਗੁਰਏ ਨਮਹ ॥
19 ਸ੍ਰੀ ਗੁਰਦੇਵਏ ਨਮਹ ॥੧॥
20 ਅਸਟਪਦੀ ॥
21 ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
22 ਕਲਿ ਕਲੇਸ ਤਨ ਮਾਹਿ ਮਿਟਾਵਉ ॥
23 ਸਿਮਰਉ ਜਾਸੁ ਬਿਸੁੰਭਰ ਏਕੈ ॥
24 ਨਾਮੁ ਜਪਤ ਅਗਨਤ ਅਨੇਕੈ ॥
25 ਬੇਦ ਪੁਰਾਨ ਸਿੰਮ੍ਰਿਤਿ ਸੁਧਾਖੵਰ ॥
26 ਕੀਨੇ ਰਾਮ ਨਾਮ ਇਕ ਆਖੵਰ ॥
27 ਕਿਨਕਾ ਏਕ ਜਿਸੁ ਜੀਅ ਬਸਾਵੈ ॥
28 ਤਾ ਕੀ ਮਹਿਮਾ ਗਨੀ ਨ ਆਵੈ ॥
29 ਕਾਂਖੀ ਏਕੈ ਦਰਸ ਤੁਹਾਰੋ ॥
30 ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥
31 ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥
32 ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥
33 ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥
34 ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥
35 ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥
36 ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥
37 ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥
38 ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥
39 ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥
40 ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥
41 ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥
42 ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥
43 ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥
44 ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥
45 ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥
46 ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥
47 ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥
48 ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥
49 ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥
50 ਪ੍ਰਭ ਕੈ ਸਿਮਰਨਿ ਸੁਫਲ ਫਲਾ ॥
51 ਸੇ ਸਿਮਰਹਿ ਜਿਨ ਆਪਿ ਸਿਮਰਾਏ ॥