Ang 271
1 ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥
2 ਪ੍ਰਭੂ ਦਇਆ ਤੇ ਕਮਲ ਬਿਗਾਸੁ ॥
3 ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥
4 ਪ੍ਰਭ ਦਇਆ ਤੇ ਮਤਿ ਊਤਮ ਹੋਇ ॥
5 ਸਰਬ ਨਿਧਾਨ ਪ੍ਰਭ ਤੇਰੀ ਮਇਆ ॥
6 ਆਪਹੁ ਕਛੂ ਨ ਕਿਨਹੂ ਲਇਆ ॥
7 ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥
8 ਨਾਨਕ ਇਨ ਕੈ ਕਛੂ ਨ ਹਾਥ ॥੮॥੬॥
9 ਸਲੋਕੁ ॥
10 ਅਗਮ ਅਗਾਧਿ ਪਾਰਬ੍ਰਹਮੁ ਸੋਇ ॥
11 ਜੋ ਜੋ ਕਹੈ ਸੁ ਮੁਕਤਾ ਹੋਇ ॥
12 ਸੁਨਿ ਮੀਤਾ ਨਾਨਕੁ ਬਿਨਵੰਤਾ ॥
13 ਸਾਧ ਜਨਾ ਕੀ ਅਚਰਜ ਕਥਾ ॥੧॥
14 ਅਸਟਪਦੀ ॥
15 ਸਾਧ ਕੈ ਸੰਗਿ ਮੁਖ ਊਜਲ ਹੋਤ ॥
16 ਸਾਧਸੰਗਿ ਮਲੁ ਸਗਲੀ ਖੋਤ ॥
17 ਸਾਧ ਕੈ ਸੰਗਿ ਮਿਟੈ ਅਭਿਮਾਨੁ ॥
18 ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥
19 ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥
20 ਸਾਧਸੰਗਿ ਸਭੁ ਹੋਤ ਨਿਬੇਰਾ ॥
21 ਸਾਧ ਕੈ ਸੰਗਿ ਪਾਏ ਨਾਮ ਰਤਨੁ ॥
22 ਸਾਧ ਕੈ ਸੰਗਿ ਏਕ ਊਪਰਿ ਜਤਨੁ ॥
23 ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥
24 ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥
25 ਸਾਧ ਕੈ ਸੰਗਿ ਅਗੋਚਰੁ ਮਿਲੈ ॥
26 ਸਾਧ ਕੈ ਸੰਗਿ ਸਦਾ ਪਰਫੁਲੈ ॥
27 ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥
28 ਸਾਧਸੰਗਿ ਅੰਮ੍ਰਿਤ ਰਸੁ ਭੁੰਚਾ ॥
29 ਸਾਧਸੰਗਿ ਹੋਇ ਸਭ ਕੀ ਰੇਨ ॥
30 ਸਾਧ ਕੈ ਸੰਗਿ ਮਨੋਹਰ ਬੈਨ ॥
31 ਸਾਧ ਕੈ ਸੰਗਿ ਨ ਕਤਹੂੰ ਧਾਵੈ ॥
32 ਸਾਧਸੰਗਿ ਅਸਥਿਤਿ ਮਨੁ ਪਾਵੈ ॥
33 ਸਾਧ ਕੈ ਸੰਗਿ ਮਾਇਆ ਤੇ ਭਿੰਨ ॥
34 ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ ॥੨॥
35 ਸਾਧਸੰਗਿ ਦੁਸਮਨ ਸਭਿ ਮੀਤ ॥
36 ਸਾਧੂ ਕੈ ਸੰਗਿ ਮਹਾ ਪੁਨੀਤ ॥
37 ਸਾਧਸੰਗਿ ਕਿਸ ਸਿਉ ਨਹੀ ਬੈਰੁ ॥
38 ਸਾਧ ਕੈ ਸੰਗਿ ਨ ਬੀਗਾ ਪੈਰੁ ॥
39 ਸਾਧ ਕੈ ਸੰਗਿ ਨਾਹੀ ਕੋ ਮੰਦਾ ॥
40 ਸਾਧਸੰਗਿ ਜਾਨੇ ਪਰਮਾਨੰਦਾ ॥
41 ਸਾਧ ਕੈ ਸੰਗਿ ਨਾਹੀ ਹਉ ਤਾਪੁ ॥
42 ਸਾਧ ਕੈ ਸੰਗਿ ਤਜੈ ਸਭੁ ਆਪੁ ॥
43 ਆਪੇ ਜਾਨੈ ਸਾਧ ਬਡਾਈ ॥
44 ਨਾਨਕ ਸਾਧ ਪ੍ਰਭੂ ਬਨਿ ਆਈ ॥੩॥
45 ਸਾਧ ਕੈ ਸੰਗਿ ਨ ਕਬਹੂ ਧਾਵੈ ॥
46 ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥
47 ਸਾਧਸੰਗਿ ਬਸਤੁ ਅਗੋਚਰ ਲਹੈ ॥
48 ਸਾਧੂ ਕੈ ਸੰਗਿ ਅਜਰੁ ਸਹੈ ॥
49 ਸਾਧ ਕੈ ਸੰਗਿ ਬਸੈ ਥਾਨਿ ਊਚੈ ॥
50 ਸਾਧੂ ਕੈ ਸੰਗਿ ਮਹਲਿ ਪਹੂਚੈ ॥
51 ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥
52 ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥
53 ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥
54 ਨਾਨਕ ਸਾਧੂ ਕੈ ਕੁਰਬਾਨ ॥੪॥
55 ਸਾਧ ਕੈ ਸੰਗਿ ਸਭ ਕੁਲ ਉਧਾਰੈ ॥
56 ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥
57 ਸਾਧੂ ਕੈ ਸੰਗਿ ਸੋ ਧਨੁ ਪਾਵੈ ॥
58 ਜਿਸੁ ਧਨ ਤੇ ਸਭੁ ਕੋ ਵਰਸਾਵੈ ॥
59 ਸਾਧਸੰਗਿ ਧਰਮ ਰਾਇ ਕਰੇ ਸੇਵਾ ॥
60 ਸਾਧ ਕੈ ਸੰਗਿ ਸੋਭਾ ਸੁਰਦੇਵਾ ॥
61 ਸਾਧੂ ਕੈ ਸੰਗਿ ਪਾਪ ਪਲਾਇਨ ॥
62 ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥
63 ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥