Ang 277
1 ਅੰਤੁ ਨਹੀ ਕਿਛੁ ਪਾਰਾਵਾਰਾ ॥
2 ਹੁਕਮੇ ਧਾਰਿ ਅਧਰ ਰਹਾਵੈ ॥
3 ਹੁਕਮੇ ਉਪਜੈ ਹੁਕਮਿ ਸਮਾਵੈ ॥
4 ਹੁਕਮੇ ਊਚ ਨੀਚ ਬਿਉਹਾਰ ॥
5 ਹੁਕਮੇ ਅਨਿਕ ਰੰਗ ਪਰਕਾਰ ॥
6 ਕਰਿ ਕਰਿ ਦੇਖੈ ਅਪਨੀ ਵਡਿਆਈ ॥
7 ਨਾਨਕ ਸਭ ਮਹਿ ਰਹਿਆ ਸਮਾਈ ॥੧॥
8 ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥
9 ਪ੍ਰਭ ਭਾਵੈ ਤਾ ਪਾਥਰ ਤਰਾਵੈ ॥
10 ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥
11 ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥
12 ਪ੍ਰਭ ਭਾਵੈ ਤਾ ਪਤਿਤ ਉਧਾਰੈ ॥
13 ਆਪਿ ਕਰੈ ਆਪਨ ਬੀਚਾਰੈ ॥
14 ਦੁਹਾ ਸਿਰਿਆ ਕਾ ਆਪਿ ਸੁਆਮੀ ॥
15 ਖੇਲੈ ਬਿਗਸੈ ਅੰਤਰਜਾਮੀ ॥
16 ਜੋ ਭਾਵੈ ਸੋ ਕਾਰ ਕਰਾਵੈ ॥
17 ਨਾਨਕ ਦ੍ਰਿਸਟੀ ਅਵਰੁ ਨ ਆਵੈ ॥੨॥
18 ਕਹੁ ਮਾਨੁਖ ਤੇ ਕਿਆ ਹੋਇ ਆਵੈ ॥
19 ਜੋ ਤਿਸੁ ਭਾਵੈ ਸੋਈ ਕਰਾਵੈ ॥
20 ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥
21 ਜੋ ਤਿਸੁ ਭਾਵੈ ਸੋਈ ਕਰੇਇ ॥
22 ਅਨਜਾਨਤ ਬਿਖਿਆ ਮਹਿ ਰਚੈ ॥
23 ਜੇ ਜਾਨਤ ਆਪਨ ਆਪ ਬਚੈ ॥
24 ਭਰਮੇ ਭੂਲਾ ਦਹ ਦਿਸਿ ਧਾਵੈ ॥
25 ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥
26 ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥
27 ਨਾਨਕ ਤੇ ਜਨ ਨਾਮਿ ਮਿਲੇਇ ॥੩॥
28 ਖਿਨ ਮਹਿ ਨੀਚ ਕੀਟ ਕਉ ਰਾਜ ॥
29 ਪਾਰਬ੍ਰਹਮ ਗਰੀਬ ਨਿਵਾਜ ॥
30 ਜਾ ਕਾ ਦ੍ਰਿਸਟਿ ਕਛੂ ਨ ਆਵੈ ॥
31 ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥
32 ਜਾ ਕਉ ਅਪੁਨੀ ਕਰੈ ਬਖਸੀਸ ॥
33 ਤਾ ਕਾ ਲੇਖਾ ਨ ਗਨੈ ਜਗਦੀਸ ॥
34 ਜੀਉ ਪਿੰਡੁ ਸਭ ਤਿਸ ਕੀ ਰਾਸਿ ॥
35 ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ ॥
36 ਅਪਨੀ ਬਣਤ ਆਪਿ ਬਨਾਈ ॥
37 ਨਾਨਕ ਜੀਵੈ ਦੇਖਿ ਬਡਾਈ ॥੪॥
38 ਇਸ ਕਾ ਬਲੁ ਨਾਹੀ ਇਸੁ ਹਾਥ ॥
39 ਕਰਨ ਕਰਾਵਨ ਸਰਬ ਕੋ ਨਾਥ ॥
40 ਆਗਿਆਕਾਰੀ ਬਪੁਰਾ ਜੀਉ ॥
41 ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥
42 ਕਬਹੂ ਊਚ ਨੀਚ ਮਹਿ ਬਸੈ ॥
43 ਕਬਹੂ ਸੋਗ ਹਰਖ ਰੰਗਿ ਹਸੈ ॥
44 ਕਬਹੂ ਨਿੰਦ ਚਿੰਦ ਬਿਉਹਾਰ ॥
45 ਕਬਹੂ ਊਭ ਅਕਾਸ ਪਇਆਲ ॥
46 ਕਬਹੂ ਬੇਤਾ ਬ੍ਰਹਮ ਬੀਚਾਰ ॥
47 ਨਾਨਕ ਆਪਿ ਮਿਲਾਵਣਹਾਰ ॥੫॥
48 ਕਬਹੂ ਨਿਰਤਿ ਕਰੈ ਬਹੁ ਭਾਤਿ ॥
49 ਕਬਹੂ ਸੋਇ ਰਹੈ ਦਿਨੁ ਰਾਤਿ ॥
50 ਕਬਹੂ ਮਹਾ ਕ੍ਰੋਧ ਬਿਕਰਾਲ ॥
51 ਕਬਹੂੰ ਸਰਬ ਕੀ ਹੋਤ ਰਵਾਲ ॥
52 ਕਬਹੂ ਹੋਇ ਬਹੈ ਬਡ ਰਾਜਾ ॥
53 ਕਬਹੁ ਭੇਖਾਰੀ ਨੀਚ ਕਾ ਸਾਜਾ ॥
54 ਕਬਹੂ ਅਪਕੀਰਤਿ ਮਹਿ ਆਵੈ ॥
55 ਕਬਹੂ ਭਲਾ ਭਲਾ ਕਹਾਵੈ ॥
56 ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥
57 ਗੁਰ ਪ੍ਰਸਾਦਿ ਨਾਨਕ ਸਚੁ ਕਹੈ ॥੬॥
58 ਕਬਹੂ ਹੋਇ ਪੰਡਿਤੁ ਕਰੇ ਬਖੵਾਨੁ ॥
59 ਕਬਹੂ ਮੋਨਿਧਾਰੀ ਲਾਵੈ ਧਿਆਨੁ ॥
60 ਕਬਹੂ ਤਟ ਤੀਰਥ ਇਸਨਾਨ ॥
61 ਕਬਹੂ ਸਿਧ ਸਾਧਿਕ ਮੁਖਿ ਗਿਆਨ ॥
62 ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥
63 ਅਨਿਕ ਜੋਨਿ ਭਰਮੈ ਭਰਮੀਆ ॥