Ang 28
1 ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥
2 ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥
3 ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥
4 ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥੪॥
5 ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥
6 ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥
7 ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥
8 ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥
9 ਸਿਰੀਰਾਗੁ ਮਹਲਾ ੩ ॥
10 ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥
11 ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥
12 ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥
13 ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥
14 ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥
15 ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥
16 ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥
17 ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥
18 ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥
19 ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥
20 ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥
21 ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥
22 ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥
23 ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥
24 ਸਿਰੀਰਾਗੁ ਮਹਲਾ ੩ ॥
25 ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥
26 ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥
27 ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥
28 ਭਾਈ ਰੇ ਇਸੁ ਮਨ ਕਉ ਸਮਝਾਇ ॥
29 ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥
30 ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥
31 ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥
32 ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥
33 ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥
34 ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥
35 ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥੩॥
36 ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥