Ang 3
1 ਸੁਣਿਐ ਦੂਖ ਪਾਪ ਕਾ ਨਾਸੁ ॥੯॥
2 ਸੁਣਿਐ ਸਤੁ ਸੰਤੋਖੁ ਗਿਆਨੁ ॥
3 ਸੁਣਿਐ ਅਠਸਠਿ ਕਾ ਇਸਨਾਨੁ ॥
4 ਸੁਣਿਐ ਪੜਿ ਪੜਿ ਪਾਵਹਿ ਮਾਨੁ ॥
5 ਸੁਣਿਐ ਲਾਗੈ ਸਹਜਿ ਧਿਆਨੁ ॥
6 ਨਾਨਕ ਭਗਤਾ ਸਦਾ ਵਿਗਾਸੁ ॥
7 ਸੁਣਿਐ ਦੂਖ ਪਾਪ ਕਾ ਨਾਸੁ ॥੧੦॥
8 ਸੁਣਿਐ ਸਰਾ ਗੁਣਾ ਕੇ ਗਾਹ ॥
9 ਸੁਣਿਐ ਸੇਖ ਪੀਰ ਪਾਤਿਸਾਹ ॥
10 ਸੁਣਿਐ ਅੰਧੇ ਪਾਵਹਿ ਰਾਹੁ ॥
11 ਸੁਣਿਐ ਹਾਥ ਹੋਵੈ ਅਸਗਾਹੁ ॥
12 ਨਾਨਕ ਭਗਤਾ ਸਦਾ ਵਿਗਾਸੁ ॥
13 ਸੁਣਿਐ ਦੂਖ ਪਾਪ ਕਾ ਨਾਸੁ ॥੧੧॥
14 ਮੰਨੇ ਕੀ ਗਤਿ ਕਹੀ ਨ ਜਾਇ ॥
15 ਜੇ ਕੋ ਕਹੈ ਪਿਛੈ ਪਛੁਤਾਇ ॥
16 ਕਾਗਦਿ ਕਲਮ ਨ ਲਿਖਣਹਾਰੁ ॥
17 ਮੰਨੇ ਕਾ ਬਹਿ ਕਰਨਿ ਵੀਚਾਰੁ ॥
18 ਐਸਾ ਨਾਮੁ ਨਿਰੰਜਨੁ ਹੋਇ ॥
19 ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥
20 ਮੰਨੈ ਸੁਰਤਿ ਹੋਵੈ ਮਨਿ ਬੁਧਿ ॥
21 ਮੰਨੈ ਸਗਲ ਭਵਣ ਕੀ ਸੁਧਿ ॥
22 ਮੰਨੈ ਮੁਹਿ ਚੋਟਾ ਨਾ ਖਾਇ ॥
23 ਮੰਨੈ ਜਮ ਕੈ ਸਾਥਿ ਨ ਜਾਇ ॥
24 ਐਸਾ ਨਾਮੁ ਨਿਰੰਜਨੁ ਹੋਇ ॥
25 ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥
26 ਮੰਨੈ ਮਾਰਗਿ ਠਾਕ ਨ ਪਾਇ ॥
27 ਮੰਨੈ ਪਤਿ ਸਿਉ ਪਰਗਟੁ ਜਾਇ ॥
28 ਮੰਨੈ ਮਗੁ ਨ ਚਲੈ ਪੰਥੁ ॥
29 ਮੰਨੈ ਧਰਮ ਸੇਤੀ ਸਨਬੰਧੁ ॥
30 ਐਸਾ ਨਾਮੁ ਨਿਰੰਜਨੁ ਹੋਇ ॥
31 ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥
32 ਮੰਨੈ ਪਾਵਹਿ ਮੋਖੁ ਦੁਆਰੁ ॥
33 ਮੰਨੈ ਪਰਵਾਰੈ ਸਾਧਾਰੁ ॥
34 ਮੰਨੈ ਤਰੈ ਤਾਰੇ ਗੁਰੁ ਸਿਖ ॥
35 ਮੰਨੈ ਨਾਨਕ ਭਵਹਿ ਨ ਭਿਖ ॥
36 ਐਸਾ ਨਾਮੁ ਨਿਰੰਜਨੁ ਹੋਇ ॥
37 ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥
38 ਪੰਚ ਪਰਵਾਣ ਪੰਚ ਪਰਧਾਨੁ ॥
39 ਪੰਚੇ ਪਾਵਹਿ ਦਰਗਹਿ ਮਾਨੁ ॥
40 ਪੰਚੇ ਸੋਹਹਿ ਦਰਿ ਰਾਜਾਨੁ ॥
41 ਪੰਚਾ ਕਾ ਗੁਰੁ ਏਕੁ ਧਿਆਨੁ ॥
42 ਜੇ ਕੋ ਕਹੈ ਕਰੈ ਵੀਚਾਰੁ ॥
43 ਕਰਤੇ ਕੈ ਕਰਣੈ ਨਾਹੀ ਸੁਮਾਰੁ ॥
44 ਧੌਲੁ ਧਰਮੁ ਦਇਆ ਕਾ ਪੂਤੁ ॥
45 ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥
46 ਜੇ ਕੋ ਬੁਝੈ ਹੋਵੈ ਸਚਿਆਰੁ ॥
47 ਧਵਲੈ ਉਪਰਿ ਕੇਤਾ ਭਾਰੁ ॥
48 ਧਰਤੀ ਹੋਰੁ ਪਰੈ ਹੋਰੁ ਹੋਰੁ ॥
49 ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥
50 ਜੀਅ ਜਾਤਿ ਰੰਗਾ ਕੇ ਨਾਵ ॥
51 ਸਭਨਾ ਲਿਖਿਆ ਵੁੜੀ ਕਲਾਮ ॥
52 ਏਹੁ ਲੇਖਾ ਲਿਖਿ ਜਾਣੈ ਕੋਇ ॥
53 ਲੇਖਾ ਲਿਖਿਆ ਕੇਤਾ ਹੋਇ ॥
54 ਕੇਤਾ ਤਾਣੁ ਸੁਆਲਿਹੁ ਰੂਪੁ ॥
55 ਕੇਤੀ ਦਾਤਿ ਜਾਣੈ ਕੌਣੁ ਕੂਤੁ ॥
56 ਕੀਤਾ ਪਸਾਉ ਏਕੋ ਕਵਾਉ ॥
57 ਤਿਸ ਤੇ ਹੋਏ ਲਖ ਦਰੀਆਉ ॥
58 ਕੁਦਰਤਿ ਕਵਣ ਕਹਾ ਵੀਚਾਰੁ ॥
59 ਵਾਰਿਆ ਨ ਜਾਵਾ ਏਕ ਵਾਰ ॥
60 ਜੋ ਤੁਧੁ ਭਾਵੈ ਸਾਈ ਭਲੀ ਕਾਰ ॥
61 ਤੂ ਸਦਾ ਸਲਾਮਤਿ ਨਿਰੰਕਾਰ ॥੧੬॥
62 ਅਸੰਖ ਜਪ ਅਸੰਖ ਭਾਉ ॥
63 ਅਸੰਖ ਪੂਜਾ ਅਸੰਖ ਤਪ ਤਾਉ ॥
64 ਅਸੰਖ ਗਰੰਥ ਮੁਖਿ ਵੇਦ ਪਾਠ ॥
65 ਅਸੰਖ ਜੋਗ ਮਨਿ ਰਹਹਿ ਉਦਾਸ ॥