Ang 351
1 ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥੪॥੭॥
2 ਆਸਾ ਮਹਲਾ ੧ ॥
3 ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥
4 ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥੧॥
5 ਕਰੇ ਵਖਿਆਣੁ ਜਾਣੈ ਜੇ ਕੋਈ ॥
6 ਅੰਮ੍ਰਿਤੁ ਪੀਵੈ ਸੋਈ ॥੧॥ ਰਹਾਉ ॥
7 ਜਿਨੑ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥
8 ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥੨॥
9 ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥
10 ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥੩॥
11 ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥
12 ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥੪॥੮॥
13 ਆਸਾ ਮਹਲਾ ੧ ॥
14 ਮੈ ਗੁਣ ਗਲਾ ਕੇ ਸਿਰਿ ਭਾਰ ॥
15 ਗਲੀ ਗਲਾ ਸਿਰਜਣਹਾਰ ॥
16 ਖਾਣਾ ਪੀਣਾ ਹਸਣਾ ਬਾਦਿ ॥
17 ਜਬ ਲਗੁ ਰਿਦੈ ਨ ਆਵਹਿ ਯਾਦਿ ॥੧॥
18 ਤਉ ਪਰਵਾਹ ਕੇਹੀ ਕਿਆ ਕੀਜੈ ॥
19 ਜਨਮਿ ਜਨਮਿ ਕਿਛੁ ਲੀਜੀ ਲੀਜੈ ॥੧॥ ਰਹਾਉ ॥
20 ਮਨ ਕੀ ਮਤਿ ਮਤਾਗਲੁ ਮਤਾ ॥
21 ਜੋ ਕਿਛੁ ਬੋਲੀਐ ਸਭੁ ਖਤੋ ਖਤਾ ॥
22 ਕਿਆ ਮੁਹੁ ਲੈ ਕੀਚੈ ਅਰਦਾਸਿ ॥
23 ਪਾਪੁ ਪੁੰਨੁ ਦੁਇ ਸਾਖੀ ਪਾਸਿ ॥੨॥
24 ਜੈਸਾ ਤੂੰ ਕਰਹਿ ਤੈਸਾ ਕੋ ਹੋਇ ॥
25 ਤੁਝ ਬਿਨੁ ਦੂਜਾ ਨਾਹੀ ਕੋਇ ॥
26 ਜੇਹੀ ਤੂੰ ਮਤਿ ਦੇਹਿ ਤੇਹੀ ਕੋ ਪਾਵੈ ॥
27 ਤੁਧੁ ਆਪੇ ਭਾਵੈ ਤਿਵੈ ਚਲਾਵੈ ॥੩॥
28 ਰਾਗ ਰਤਨ ਪਰੀਆ ਪਰਵਾਰ ॥
29 ਤਿਸੁ ਵਿਚਿ ਉਪਜੈ ਅੰਮ੍ਰਿਤੁ ਸਾਰ ॥
30 ਨਾਨਕ ਕਰਤੇ ਕਾ ਇਹੁ ਧਨੁ ਮਾਲੁ ॥
31 ਜੇ ਕੋ ਬੂਝੈ ਏਹੁ ਬੀਚਾਰੁ ॥੪॥੯॥
32 ਆਸਾ ਮਹਲਾ ੧ ॥
33 ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥
34 ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣ ਆਇਆ ॥੧॥
35 ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥
36 ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥੧॥ ਰਹਾਉ ॥
37 ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ ਸਹੁ ਮਿਲਿਆ ਤਾਂ ਜਾਨਿਆ ॥
38 ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥੨॥
39 ਆਪਣਾ ਕਾਰਜੁ ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥
40 ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥੩॥
41 ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥
42 ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥੪॥੧੦॥
43 ਆਸਾ ਮਹਲਾ ੧ ॥
44 ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥
45 ਦੁਰਮਤਿ ਗਤੁ ਭਈ ਕੀਰਤਿ ਠਾਇ ॥
46 ਸਚ ਪਉੜੀ ਸਾਚਉ ਮੁਖਿ ਨਾਂਉ ॥