Ang 385
1 ਅੰਤਰਿ ਬਾਹਰਿ ਏਕੁ ਦਿਖਾਇਆ ॥੪॥੩॥੫੪॥
2 ਆਸਾ ਮਹਲਾ ੫ ॥
3 ਪਾਵਤੁ ਰਲੀਆ ਜੋਬਨਿ ਬਲੀਆ ॥
4 ਨਾਮ ਬਿਨਾ ਮਾਟੀ ਸੰਗਿ ਰਲੀਆ ॥੧॥
5 ਕਾਨ ਕੁੰਡਲੀਆ ਬਸਤ੍ਰ ਓਢਲੀਆ ॥
6 ਸੇਜ ਸੁਖਲੀਆ ਮਨਿ ਗਰਬਲੀਆ ॥੧॥ ਰਹਾਉ ॥
7 ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥
8 ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥੨॥
9 ਰੂਪ ਸੁੰਦਰੀਆ ਅਨਿਕ ਇਸਤਰੀਆ ॥
10 ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥੩॥
11 ਮਾਇਆ ਛਲੀਆ ਬਿਕਾਰ ਬਿਖਲੀਆ ॥
12 ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥੪॥੪॥੫੫॥
13 ਆਸਾ ਮਹਲਾ ੫ ॥
14 ਏਕੁ ਬਗੀਚਾ ਪੇਡ ਘਨ ਕਰਿਆ ॥
15 ਅੰਮ੍ਰਿਤ ਨਾਮੁ ਤਹਾ ਮਹਿ ਫਲਿਆ ॥੧॥
16 ਐਸਾ ਕਰਹੁ ਬੀਚਾਰੁ ਗਿਆਨੀ ॥
17 ਜਾ ਤੇ ਪਾਈਐ ਪਦੁ ਨਿਰਬਾਨੀ ॥
18 ਆਸਿ ਪਾਸਿ ਬਿਖੂਆ ਕੇ ਕੁੰਟਾ ਬੀਚਿ ਅੰਮ੍ਰਿਤੁ ਹੈ ਭਾਈ ਰੇ ॥੧॥ ਰਹਾਉ ॥
19 ਸਿੰਚਨਹਾਰੇ ਏਕੈ ਮਾਲੀ ॥
20 ਖਬਰਿ ਕਰਤੁ ਹੈ ਪਾਤ ਪਤ ਡਾਲੀ ॥੨॥
21 ਸਗਲ ਬਨਸਪਤਿ ਆਣਿ ਜੜਾਈ ॥
22 ਸਗਲੀ ਫੂਲੀ ਨਿਫਲ ਨ ਕਾਈ ॥੩॥
23 ਅੰਮ੍ਰਿਤ ਫਲੁ ਨਾਮੁ ਜਿਨਿ ਗੁਰ ਤੇ ਪਾਇਆ ॥
24 ਨਾਨਕ ਦਾਸ ਤਰੀ ਤਿਨਿ ਮਾਇਆ ॥੪॥੫॥੫੬॥
25 ਆਸਾ ਮਹਲਾ ੫ ॥
26 ਰਾਜ ਲੀਲਾ ਤੇਰੈ ਨਾਮਿ ਬਨਾਈ ॥
27 ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥੧॥
28 ਸਰਬ ਸੁਖਾ ਬਨੇ ਤੇਰੈ ਓਲੑੈ ॥
29 ਭ੍ਰਮ ਕੇ ਪਰਦੇ ਸਤਿਗੁਰ ਖੋਲੑੇ ॥੧॥ ਰਹਾਉ ॥
30 ਹੁਕਮੁ ਬੂਝਿ ਰੰਗ ਰਸ ਮਾਣੇ ॥
31 ਸਤਿਗੁਰ ਸੇਵਾ ਮਹਾ ਨਿਰਬਾਣੇ ॥੨॥
32 ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥
33 ਨਾਮਿ ਰਤਾ ਸੋਈ ਨਿਰਬਾਣੁ ॥੩॥
34 ਜਾ ਕਉ ਮਿਲਿਓ ਨਾਮੁ ਨਿਧਾਨਾ ॥
35 ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥੪॥੬॥੫੭॥
36 ਆਸਾ ਮਹਲਾ ੫ ॥
37 ਤੀਰਥਿ ਜਾਉ ਤ ਹਉ ਹਉ ਕਰਤੇ ॥
38 ਪੰਡਿਤ ਪੂਛਉ ਤ ਮਾਇਆ ਰਾਤੇ ॥੧॥
39 ਸੋ ਅਸਥਾਨੁ ਬਤਾਵਹੁ ਮੀਤਾ ॥
40 ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥੧॥ ਰਹਾਉ ॥
41 ਸਾਸਤ੍ਰ ਬੇਦ ਪਾਪ ਪੁੰਨ ਵੀਚਾਰ ॥
42 ਨਰਕਿ ਸੁਰਗਿ ਫਿਰਿ ਫਿਰਿ ਅਉਤਾਰ ॥੨॥
43 ਗਿਰਸਤ ਮਹਿ ਚਿੰਤ ਉਦਾਸ ਅਹੰਕਾਰ ॥
44 ਕਰਮ ਕਰਤ ਜੀਅ ਕਉ ਜੰਜਾਰ ॥੩॥
45 ਪ੍ਰਭ ਕਿਰਪਾ ਤੇ ਮਨੁ ਵਸਿ ਆਇਆ ॥
46 ਨਾਨਕ ਗੁਰਮੁਖਿ ਤਰੀ ਤਿਨਿ ਮਾਇਆ ॥੪॥
47 ਸਾਧਸੰਗਿ ਹਰਿ ਕੀਰਤਨੁ ਗਾਈਐ ॥
48 ਇਹੁ ਅਸਥਾਨੁ ਗੁਰੂ ਤੇ ਪਾਈਐ ॥੧॥ ਰਹਾਉ ਦੂਜਾ ॥੭॥੫੮॥
49 ਆਸਾ ਮਹਲਾ ੫ ॥
50 ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ॥
51 ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥੧॥
52 ਸਗਲ ਸੂਖ ਜਾਂ ਤੂੰ ਚਿਤਿ ਆਂਵੈਂ ॥