Ang 4
1 ਅਸੰਖ ਭਗਤ ਗੁਣ ਗਿਆਨ ਵੀਚਾਰ ॥
2 ਅਸੰਖ ਸਤੀ ਅਸੰਖ ਦਾਤਾਰ ॥
3 ਅਸੰਖ ਸੂਰ ਮੁਹ ਭਖ ਸਾਰ ॥
4 ਅਸੰਖ ਮੋਨਿ ਲਿਵ ਲਾਇ ਤਾਰ ॥
5 ਕੁਦਰਤਿ ਕਵਣ ਕਹਾ ਵੀਚਾਰੁ ॥
6 ਵਾਰਿਆ ਨ ਜਾਵਾ ਏਕ ਵਾਰ ॥
7 ਜੋ ਤੁਧੁ ਭਾਵੈ ਸਾਈ ਭਲੀ ਕਾਰ ॥
8 ਤੂ ਸਦਾ ਸਲਾਮਤਿ ਨਿਰੰਕਾਰ ॥੧੭॥
9 ਅਸੰਖ ਮੂਰਖ ਅੰਧ ਘੋਰ ॥
10 ਅਸੰਖ ਚੋਰ ਹਰਾਮਖੋਰ ॥
11 ਅਸੰਖ ਅਮਰ ਕਰਿ ਜਾਹਿ ਜੋਰ ॥
12 ਅਸੰਖ ਗਲਵਢ ਹਤਿਆ ਕਮਾਹਿ ॥
13 ਅਸੰਖ ਪਾਪੀ ਪਾਪੁ ਕਰਿ ਜਾਹਿ ॥
14 ਅਸੰਖ ਕੂੜਿਆਰ ਕੂੜੇ ਫਿਰਾਹਿ ॥
15 ਅਸੰਖ ਮਲੇਛ ਮਲੁ ਭਖਿ ਖਾਹਿ ॥
16 ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥
17 ਨਾਨਕੁ ਨੀਚੁ ਕਹੈ ਵੀਚਾਰੁ ॥
18 ਵਾਰਿਆ ਨ ਜਾਵਾ ਏਕ ਵਾਰ ॥
19 ਜੋ ਤੁਧੁ ਭਾਵੈ ਸਾਈ ਭਲੀ ਕਾਰ ॥
20 ਤੂ ਸਦਾ ਸਲਾਮਤਿ ਨਿਰੰਕਾਰ ॥੧੮॥
21 ਅਸੰਖ ਨਾਵ ਅਸੰਖ ਥਾਵ ॥
22 ਅਗੰਮ ਅਗੰਮ ਅਸੰਖ ਲੋਅ ॥
23 ਅਸੰਖ ਕਹਹਿ ਸਿਰਿ ਭਾਰੁ ਹੋਇ ॥
24 ਅਖਰੀ ਨਾਮੁ ਅਖਰੀ ਸਾਲਾਹ ॥
25 ਅਖਰੀ ਗਿਆਨੁ ਗੀਤ ਗੁਣ ਗਾਹ ॥
26 ਅਖਰੀ ਲਿਖਣੁ ਬੋਲਣੁ ਬਾਣਿ ॥
27 ਅਖਰਾ ਸਿਰਿ ਸੰਜੋਗੁ ਵਖਾਣਿ ॥
28 ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥
29 ਜਿਵ ਫੁਰਮਾਏ ਤਿਵ ਤਿਵ ਪਾਹਿ ॥
30 ਜੇਤਾ ਕੀਤਾ ਤੇਤਾ ਨਾਉ ॥
31 ਵਿਣੁ ਨਾਵੈ ਨਾਹੀ ਕੋ ਥਾਉ ॥
32 ਕੁਦਰਤਿ ਕਵਣ ਕਹਾ ਵੀਚਾਰੁ ॥
33 ਵਾਰਿਆ ਨ ਜਾਵਾ ਏਕ ਵਾਰ ॥
34 ਜੋ ਤੁਧੁ ਭਾਵੈ ਸਾਈ ਭਲੀ ਕਾਰ ॥
35 ਤੂ ਸਦਾ ਸਲਾਮਤਿ ਨਿਰੰਕਾਰ ॥੧੯॥
36 ਭਰੀਐ ਹਥੁ ਪੈਰੁ ਤਨੁ ਦੇਹ ॥
37 ਪਾਣੀ ਧੋਤੈ ਉਤਰਸੁ ਖੇਹ ॥
38 ਮੂਤ ਪਲੀਤੀ ਕਪੜੁ ਹੋਇ ॥
39 ਦੇ ਸਾਬੂਣੁ ਲਈਐ ਓਹੁ ਧੋਇ ॥
40 ਭਰੀਐ ਮਤਿ ਪਾਪਾ ਕੈ ਸੰਗਿ ॥
41 ਓਹੁ ਧੋਪੈ ਨਾਵੈ ਕੈ ਰੰਗਿ ॥
42 ਪੁੰਨੀ ਪਾਪੀ ਆਖਣੁ ਨਾਹਿ ॥
43 ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥
44 ਆਪੇ ਬੀਜਿ ਆਪੇ ਹੀ ਖਾਹੁ ॥
45 ਨਾਨਕ ਹੁਕਮੀ ਆਵਹੁ ਜਾਹੁ ॥੨੦॥
46 ਤੀਰਥੁ ਤਪੁ ਦਇਆ ਦਤੁ ਦਾਨੁ ॥
47 ਜੇ ਕੋ ਪਾਵੈ ਤਿਲ ਕਾ ਮਾਨੁ ॥
48 ਸੁਣਿਆ ਮੰਨਿਆ ਮਨਿ ਕੀਤਾ ਭਾਉ ॥
49 ਅੰਤਰਗਤਿ ਤੀਰਥਿ ਮਲਿ ਨਾਉ ॥
50 ਸਭਿ ਗੁਣ ਤੇਰੇ ਮੈ ਨਾਹੀ ਕੋਇ ॥
51 ਵਿਣੁ ਗੁਣ ਕੀਤੇ ਭਗਤਿ ਨ ਹੋਇ ॥
52 ਸੁਅਸਤਿ ਆਥਿ ਬਾਣੀ ਬਰਮਾਉ ॥
53 ਸਤਿ ਸੁਹਾਣੁ ਸਦਾ ਮਨਿ ਚਾਉ ॥
54 ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥
55 ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥
56 ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥
57 ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥
58 ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥
59 ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥
60 ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥