Ang 424
1 ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥
2 ਕਲਿ ਕੀਰਤਿ ਸਬਦੁ ਪਛਾਨੁ ॥
3 ਏਹਾ ਭਗਤਿ ਚੂਕੈ ਅਭਿਮਾਨੁ ॥
4 ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥
5 ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥੨॥
6 ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥
7 ਕਰਿ ਕਿਰਪਾ ਨਾਮੁ ਮੰਨਿ ਵਸਾਏ ॥
8 ਇਹੁ ਸਿਰੁ ਦੀਜੈ ਆਪੁ ਗਵਾਏ ॥
9 ਹੁਕਮੈ ਬੂਝੇ ਸਦਾ ਸੁਖੁ ਪਾਏ ॥੩॥
10 ਆਪਿ ਕਰੇ ਤੈ ਆਪਿ ਕਰਾਏ ॥
11 ਆਪੇ ਗੁਰਮੁਖਿ ਨਾਮੁ ਵਸਾਏ ॥
12 ਆਪਿ ਭੁਲਾਵੈ ਆਪਿ ਮਾਰਗਿ ਪਾਏ ॥
13 ਸਚੈ ਸਬਦਿ ਸਚਿ ਸਮਾਏ ॥੪॥
14 ਸਚਾ ਸਬਦੁ ਸਚੀ ਹੈ ਬਾਣੀ ॥
15 ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥
16 ਮਨਮੁਖਿ ਮੋਹਿ ਭਰਮਿ ਭੋਲਾਣੀ ॥
17 ਬਿਨੁ ਨਾਵੈ ਸਭ ਫਿਰੈ ਬਉਰਾਣੀ ॥੫॥
18 ਤੀਨਿ ਭਵਨ ਮਹਿ ਏਕਾ ਮਾਇਆ ॥
19 ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥
20 ਬਹੁ ਕਰਮ ਕਮਾਵੈ ਦੁਖੁ ਸਬਾਇਆ ॥
21 ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥੬॥
22 ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥
23 ਅਨਦਿਨੁ ਭੋਗੇ ਹਉਮੈ ਮਾਰਿ ॥
24 ਸਹਜਿ ਅਨੰਦਿ ਕਿਰਪਾ ਧਾਰਿ ॥
25 ਨਾਮਿ ਰਤੇ ਸਦਾ ਸਚਿ ਪਿਆਰਿ ॥੭॥
26 ਹਰਿ ਜਪਿ ਪੜੀਐ ਗੁਰਸਬਦੁ ਵੀਚਾਰਿ ॥
27 ਹਰਿ ਜਪਿ ਪੜੀਐ ਹਉਮੈ ਮਾਰਿ ॥
28 ਹਰਿ ਜਪੀਐ ਭਇ ਸਚਿ ਪਿਆਰਿ ॥
29 ਨਾਨਕ ਨਾਮੁ ਗੁਰਮਤਿ ਉਰ ਧਾਰਿ ॥੮॥੩॥੨੫॥
30 ੴ ਸਤਿਗੁਰ ਪ੍ਰਸਾਦਿ ॥
31 ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥
32 ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥
33 ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥੧॥
34 ਏਕੋ ਨਾਮੁ ਚੇਤਿ ਮੇਰੇ ਭਾਈ ॥
35 ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥੧॥ ਰਹਾਉ ॥
36 ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥
37 ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥੨॥
38 ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥
39 ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥੩॥
40 ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥
41 ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥੪॥
42 ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥
43 ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ ॥੫॥
44 ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥
45 ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥੬॥
46 ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥
47 ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਨ ਹੋਈ ॥੭॥