Ang 456
1 ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥
2 ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥
3 ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥
4 ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥
5 ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥੩॥
6 ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥
7 ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥
8 ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥
9 ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥
10 ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥
11 ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥੪॥੨॥੫॥
12 ਆਸਾ ਮਹਲਾ ੫ ॥
13 ਸਲੋਕ ॥
14 ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥
15 ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥
16 ਛੰਤੁ ॥
17 ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥
18 ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥
19 ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥
20 ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥
21 ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥
22 ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥
23 ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥
24 ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥
25 ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥
26 ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥
27 ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥
28 ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥
29 ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥
30 ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥
31 ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥
32 ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥
33 ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥
34 ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥
35 ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥
36 ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥
37 ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥
38 ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥