Ang 490
1 ਰਾਗੁ ਗੂਜਰੀ ਮਹਲਾ ੩ ਘਰੁ ੧ ॥
2 ੴ ਸਤਿਗੁਰ ਪ੍ਰਸਾਦਿ ॥
3 ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥
4 ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥੧॥
5 ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥
6 ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥
7 ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥
8 ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥੨॥
9 ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥
10 ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥੩॥
11 ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥
12 ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥
13 ਗੂਜਰੀ ਮਹਲਾ ੩ ॥
14 ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥
15 ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥
16 ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥
17 ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥
18 ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥
19 ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨॥
20 ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥
21 ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥੩॥
22 ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥
23 ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ ਜਾਈ ॥੪॥੨॥੪॥
24 ਗੂਜਰੀ ਮਹਲਾ ੩ ॥
25 ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥
26 ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥
27 ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥
28 ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥
29 ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥
30 ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥
31 ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥
32 ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥
33 ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥