1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ਰਾਗੁ ਵਡਹੰਸੁ ਮਹਲਾ ੧ ਘਰੁ ੧ ॥
3 ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥
4 ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥੧॥
5 ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥੧॥ ਰਹਾਉ ॥
6 ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥
7 ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥੨॥
8 ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥
9 ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥੩॥
10 ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥
11 ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥੪॥੧॥
12 ਵਡਹੰਸੁ ਮਹਲਾ ੧ ॥
13 ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ ॥
14 ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥੧॥
15 ਮੇਰਾ ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ ॥੧॥ ਰਹਾਉ ॥
16 ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥
17 ਮਾਣਕੁ ਮੁਲਿ ਨ ਪਾਈਐ ਲੀਜੈ ਚਿਤਿ ਪਰੋਇ ॥੨॥
18 ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥
19 ਤੈ ਸਹ ਨਾਲਿ ਅਕੂਅਣਾ ਕਿਉ ਥੀਵੈ ਘਰ ਵਾਸੁ ॥੩॥
20 ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥
21 ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥੪॥੨॥
22 ਵਡਹੰਸੁ ਮਹਲਾ ੧ ਘਰੁ ੨ ॥
23 ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥
24 ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥
25 ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥
26 ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥
27 ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥
28 ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥