Ang 583
1 ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥
2 ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥
3 ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥
4 ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥
5 ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥
6 ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥
7 ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥
8 ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥
9 ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥
10 ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥
11 ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥
12 ਵਡਹੰਸੁ ਮਹਲਾ ੩ ॥
13 ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥
14 ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥
15 ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥
16 ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥
17 ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥
18 ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥
19 ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥
20 ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥
21 ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥
22 ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥
23 ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥
24 ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥
25 ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥
26 ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥
27 ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥
28 ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥
29 ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥
30 ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥
31 ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥
32 ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥
33 ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥
34 ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥