Ang 591
1 ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥
2 ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥
3 ਸਲੋਕ ਮਃ ੩ ॥
4 ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥
5 ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥
6 ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥੧॥
7 ਮਃ ੩ ॥
8 ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥
9 ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ ॥
10 ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥੨॥
11 ਪਉੜੀ ॥
12 ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ ॥
13 ਗੁਰਮੁਖਿ ਜਨਕਿ ਹਰਿ ਨਾਮਿ ਲਿਵ ਲਾਈ ॥
14 ਗੁਰਮੁਖਿ ਬਸਿਸਟਿ ਹਰਿ ਉਪਦੇਸੁ ਸੁਣਾਈ ॥
15 ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥
16 ਗੁਰਮੁਖਿ ਹਰਿ ਭਗਤਿ ਹਰਿ ਆਪਿ ਲਹਾਈ ॥੧੩॥
17 ਸਲੋਕੁ ਮਃ ੩ ॥
18 ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥
19 ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥
20 ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥
21 ਮਃ ੩ ॥
22 ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥
23 ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥
24 ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥
25 ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥
26 ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
27 ਪਉੜੀ ॥
28 ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥
29 ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥
30 ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥
31 ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥
32 ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥
33 ਸਲੋਕੁ ਮਃ ੩ ॥
34 ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥
35 ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥
36 ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥
37 ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥
38 ਮਃ ੩ ॥
39 ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥